Punjab News: ਰੰਗਲਾ ਪੰਜਾਬ `ਚ ਲੜਕੀਆਂ ਨੂੰ ਪੜ੍ਹਾਉਣ ਲਈ ਇਹ ਸੰਸਥਾ ਦੇ ਰਹੀ ਜ਼ੋਰ
Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਵਿਰਾਸਤ ਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ। ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਬੜੇ ਜੋਸ਼ ਨਾਲ ਕਰਵਾਇਆ ਗਿਆ । ਬੀਤੇ ਦਿਨੀਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਏ ਵੱਡੇ ਰੰਗਾਰੰਗ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਨੇ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਅਤੇ ਆਗਾਮੀ ਛੇ ਦਿਨ ਵੀ ਵੱਖ-ਵੱਖ ਕਲਾਕਾਰ ਇਸ ਮੇਲੇ ਦੇ ਵਿੱਚ ਸ਼ਿਰਕਤ ਕਰਨਗੇ।