Punjab news today in punjabi: ਤੁਰਕੀ ਵਿੱਚ ਫਸੇ ਤਿੰਨ ਪੰਜਾਬੀ ਨੌਜਵਾਨਾਂ ਦੀ ਹੋਈ ਭਾਰਤ ਵਾਪਸੀ, ਫਰਜ਼ੀ ਏਜੰਟਾਂ ਕਾਰਨ ਮਿੱਟੀ `ਚ ਰੱਲੇ ਸੁਪਨੇ
May 30, 2023, 16:43 PM IST
Punjab news today in punjabi: ਅਕਸਰ ਅਸੀਂ ਵੇਖਦੇ ਹਾਂ ਕਿ ਪੰਜਾਬ ਦੇ ਬਹੁਤੇ ਨੌਜਵਾਨ ਚੰਗੇ ਭਵਿੱਖ ਦੀ ਭਾਲ ਦੇ ਲਈ ਵਿਦੇਸ਼ 'ਚ ਵੱਸਣ ਦਾ ਰੁੱਖ ਕਰਦੇ ਹਨ ਪਰ ਕੁਝ ਲੋਕਾਂ ਨਾਲ ਫੇਕ ਏਜੰਟ ਧੋਖਾਧੜੀ ਕਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਕਪੂਰਥਲਾ ਦੇ ਉਹਨਾਂ ਤਿੰਨ ਨੌਜਵਾਨਾਂ ਦੇ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਵਿੱਚੋਂ ਇਕ ਨੌਜਵਾਨ ਇਟਲੀ ਤੇ ਦੋ ਨੌਜਵਾਨ ਅਮਰੀਕਾ ਦੇ ਸੁਪਨੇ ਲੈਕੇ ਆਪਣੇ ਘਰੋਂ ਤੇ ਨਿਕਲੇ ਸੀ ਪਰ ਫਰਜ਼ੀ ਏਜੰਟਾਂ ਦੇ ਹੱਥੇ ਚੜ੍ਹਕੇ ਉਹਨਾਂ ਨੇ ਆਪਣੀ ਜਾਨ ਨੂੰ ਵੀ ਖਤਰੇ ਵਿਚ ਪਾ ਲਿਆ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਹਨਾਂ ਨੌਜਵਾਨਾਂ ਨੂੰ ਵਤਨ ਵਾਪਸੀ ਕਰਵਾ ਦਿੱਤੀ ਗਈ ਹੈ। ਇਸ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਜਿੱਥੇ ਉਨ੍ਹਾਂ ਦੱਸਿਆ ਕਿ ਉਹ ਲੱਖਾਂ ਰੁਪਏ ਖਰਚ ਕਰਕੇ ਇਸ ਆਸ ਉੱਪਰ ਵਿਦੇਸ਼ ਜਾਣਾ ਚਾਹੁੰਦੇ ਸੀ ਕਿ ਉਹਨਾਂ ਦਾ ਭਵਿੱਖ ਵੀ ਸੁਨਹਿਰੀ ਬਣ ਜਾਵੇਗਾ ਪਰ ਉਹਨਾਂ ਨੂੰ ਇਹ ਨਹੀਂ ਸੀ ਪਤਾ ਕਿ ਉਹ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਲੈਣਗੇ। ਉਹਨਾਂ ਦੱਸਿਆ ਕਿ ਉਨ੍ਹਾਂ ਨੂੰ ਤੁਰਕੀ ਦੇ ਇਕ ਕੈਂਪ 'ਚ ਕਈ ਦਿਨ ਤੱਕ ਭੁੱਖੇ ਪਿਆਸੇ ਰੱਖਿਆ ਗਿਆ। ਨੌਜਵਾਨਾਂ ਨੇ ਕਿਹਾ ਕਿ ਜਿਥੇ ਇੱਕ ਪਾਸੇ ਉਨ੍ਹਾਂ ਨੂੰ ਘਰ ਵਾਪਸੀ ਦੀ ਖੁਸ਼ੀ ਹੈ ਓਥੇ ਹੀ ਦੂਜੇ ਪਾਸੇ ਇਸ ਗੱਲ ਦੀ ਨਮੋਸ਼ੀ ਵੀ ਹੈ ਕਿ ਉਹ ਆਪਣੇ ਸੁਪਨੇ ਨੂੰ ਪੂਰਾ ਨਹੀਂ ਕਰ ਸਕੇ।