Punjab News: ਪੰਜਾਬ ਕਾਂਗਰਸ ਚੋਣ ਕਮੇਟੀ `ਚੋਂ ਕਿਉਂ ਬਾਹਰ ਹੋਏ ਚਾਰ ਸੰਸਦ ਮੈਂਬਰ?
ਪੰਜਾਬ ਕਾਂਗਰਸ ਇੰਚਾਰਜ ਦਵੇਂਦਰ ਯਾਦਵ ਪੰਜਾਬ ਫੇਰੀ ਉਪਰ ਚੱਲ ਰਹੇ ਹਨ। ਇਸ ਦਰਮਿਆਨ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਨਵਜੋਤ ਸਿੰਘ ਸਿੱਧੂ ਨੂੰ ਇਸ ਵਿੱਚ ਜਗ੍ਹਾ ਦਿੱਤੀ ਹੈ। ਕੁਝ ਸੀਨੀਅਰ ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਨਹੀਂ ਮਿਲੀ, ਜਦੋਂ ਕਿ ਉਨ੍ਹਾਂ ਦੇ ਖੇਤਰਾਂ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਅੰਮ੍ਰਿਤਸਰ ਸੰਸਦੀ ਹਲਕੇ ਤੋਂ ਤਿੰਨ ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ ਲਈ ਰਵਾਨਾ ਹੋ ਰਹੇ ਹਨ। ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ।