Punjab cabinet meeting today: ਪੰਜਾਬ ਕੈਬਨਿਟ ਦੀ ਅੱਜ ਲੁਧਿਆਣਾ ਵਿੱਚ ਅਹਿਮ ਬੈਠਕ, ਇਹਨਾਂ ਮਸਲਿਆਂ ਤੇ ਅੱਜ ਹੋਵੇਗੀ ਚਰਚਾ..
Apr 28, 2023, 12:46 PM IST
Punjab cabinet meeting today: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਪਹਿਲੀ ਕੈਬਨਿਟ ਦੀ ਅਹਿਮ ਬੈਠਕ ਜ਼ਿਲ੍ਹਾ ਲੁਧਿਆਣਾ ਦੇ ਸਥਾਨਕ ਸਰਕਟ ਹਾਊਸ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 8 ਕੈਦੀਆਂ ਦੀ ਰਿਹਾਈ ਤੇ ਕੈਬਨਿਟ ਦੇ ਵਿਚ ਮਤਾ ਪਾਸ ਕਰਕੇ ਗਵਰਨਰ ਨੂੰ ਭੇਜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਮੌਜੂਦਾ ਕਣਕ ਦੇ ਸੀਜ਼ਨ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ। ਪੰਜਾਬ ਦੇ ਵਿੱਚ ਫਿਲਹਾਲ ਖੇਡ ਨੀਤੀ ਸਰਕਾਰ ਵੱਲੋਂ ਲਾਗੂ ਨਹੀਂ ਕੀਤੀ ਗਈ, ਹਾਲਾਂਕਿ ਪਿਛਲੇ ਦਿਨਾਂ ਵਿਚ ਕੌਮੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਜ਼ਰੂਰ ਤਕਸੀਮ ਕੀਤੇ ਗਏ ਸਨ ਉਸ ਤੇ ਵੀ ਚਰਚਾ ਹੋ ਸਕਦੀ ਹੈ।