Punjab Congress Protest: ਪੰਜਾਬ ਕਾਂਗਰਸ ਵੱਲੋਂ ਨਾਭਾ `ਚ ਟਰੈਕਟਰ ਮਾਰਚ; ਕਿਸਾਨਾਂ `ਤੇ ਤਸ਼ੱਦਦ ਦਾ ਕੀਤਾ ਵਿਰੋਧ
Punjab Congress Protest: ਨਾਭਾ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਟਰੈਕਟਰਾਂ ਕਾਫਲਾ ਸਾਬਕਾ ਮੰਤਰੀ ਧਰਮਸੋਤ ਦੀ ਰਿਹਾਇਸ਼ ਤੋਂ ਹੁੰਦਾ ਹੋਇਆ ਨਾਭਾ ਸ਼ਹਿਰ ਦੇ ਬਾਜ਼ਾਰ ਵਿੱਚ ਲੰਘਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਕੋਆਰਡੀਨੇਟਰ ਸੰਦੀਪ ਸਿੰਗਲਾ, ਸ਼ਹਿਰੀ ਪ੍ਰਧਾਨ ਦਿਹਾਤੀ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਪੰਜਾਬ ਦੇ ਕਿਸਾਨਾਂ ਉਤੇ ਹੋ ਰਹੇ ਅੱਤਿਆਚਾਰ ਨੂੰ ਵੇਖਦਿਆਂ ਹੀ ਕਾਂਗਰਸ ਪਾਰਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਅੱਜ ਟਰੈਕਟਰ ਰੋਸ ਮਾਰਚ ਕੀਤਾ ਗਿਆ ਹੈ।