Travel agent Fraud: ਸਪੇਨ ਭੇਜਣ ਦੀ ਬਜਾਏ ਮੋਰੱਕੋ `ਚ ਏਜੰਟ ਨੇ ਫਸਾਇਆ ਨੌਜਵਾਨ, ਵੀਡੀਓ ਵਿੱਚ ਸੁਣੋ ਸਾਰੀ ਹੱਡਬੀਤੀ
Jalandhar Travel agent Fraud: ਘਰ ਦੀ ਗਰੀਬੀ ਚੁੱਕਣ ਲਈ 22 ਸਾਲਾਂ ਨੌਜਵਾਨ ਅਰਸ਼ਦੀਪ ਸਿੰਘ ਜੋ ਪਿਛਲੇ 10 ਮਹੀਨਿਆਂ ਤੋਂ ਮੋਰੱਕੋ ਵਿੱਚ ਫਸਿਆ ਹੋਇਆ ਸੀ, ਉਸਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋ ਗਈ ਹੈ। ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਪੁੱਤਰ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਤੇ ਹੋਰ ਸਾਕ ਸੰਬੰਧੀਆਂ ਕੋਲੋਂ 13 ਲੱਖ ਰੁਪੈ ਇਕੱਠੇ ਕਰਕੇ ਪਿੰਡ ਪੰਮਣਾ ਦੇ ਰਹਿਣ ਵਾਲੇ ਟਰੈਵਲ ਏਜੰਟ ਨੂੰ ਦਿੱਤੇ ਸੀ।