Independence Day: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੋਗਾ ਵਿੱਚ ਲਹਿਰਾਇਆ ਤਿਰੰਗਾ
Independence Day: ਅੱਜ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੋਗਾ 'ਚ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਿਰੰਗਾ ਝੰਡਾ ਲਹਾਉਣ ਦੀ ਰਸਮ ਕੀਤੀ। ਇਸ ਮੌਕੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ ਤੋਂ ਇਲਾਵਾ ਵਿਧਾਇਕ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਬੱਚਿਆ ਨੇ ਪੀ.ਟੀ.ਸ਼ੋਅ ਪੇਸ਼ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਸਨਮਾਨਿਤ ਕੀਤਾ।