Anurag Thakur News: ਅਨੁਰਾਗ ਠਾਕੁਰ ਨੇ ਰਾਹ ਜਾਂਦੇ ਲੋਕਾਂ ਨੂੰ ਖੁਦ ਪਹਿਨਾਏ ਹੈਲਮੇਟ; ਦੇਖੋ ਵੀਡੀਓ
Anurag Thakur News: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਮੀਰਪੁਰ ਦੀ ਭੌਰੰਜ ਤਹਿਸੀਲ ਵਿੱਚ ਨਸ਼ਾ ਛੁਡਾਊ ਮੁਹਿੰਮ ਤਹਿਤ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੋਟਰਸਾਈਕਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਅਨੁਰਾਗ ਠਾਕੁਰ ਨੇ ਖੁਦ ਮੋਟਰਸਾਈਕਲ ਚਲਾ ਕੇ ਇਸ ਰੈਲੀ ਦੀ ਅਗਵਾਈ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ।