Punjab Latest Video: RDF ਫੰਡਾਂ ਲਈ ਕੇਂਦਰੀ ਮੰਤਰੀ ਨੂੰ ਮਿਲਣਗੇ ਗੁਰਮੀਤ ਸਿੰਘ ਖੁੱਡੀਆਂ
Punjab Latest Video: ਆਰਡੀਐਫ ਦੇ ਪੈਸੇ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰ ਦੇ ਵਿੱਤ ਮੰਤਰੀ ਨਾਲ ਮੀਟਿੰਗ ਕਰਾਂਗੇ। ਅਸੀਂ ਸਾਰੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੀਟਿੰਗ ਕਰਾਂਗੇ। ਆਰਡੀਐਫ ਉੱਤੇ ਪੰਜਾਬ ਦਾ ਹੱਕ ਹੈ ਅਤੇ ਪੰਜਾਬ ਨੂੰ ਹੀ ਇਸਦਾ ਪੈਸਾ ਮਿਲਣਾ ਚਾਹੀਦਾ ਹੈ, ਅਸੀਂ ਚਾਹੁੰਦੇ ਹਾਂ ਕਿ ਸਾਨੂੰ ਸਾਡੇ ਪੈਸੇ ਵਿਆਜ ਸਮੇਤ ਮਿਲਣ। ਪੰਜਾਬ ਵਿੱਚ ਲਗਭਗ 20,000 ਹੋਰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਪਰਾਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਸਾਡੇ ਕੋਲ ਸਾਰਾ ਰਿਕਾਰਡ ਮੌਜੂਦ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸੀਂ ਇਸ 'ਤੇ ਕੰਮ ਸ਼ੁਰੂ ਕਰ ਦੇਵਾਂਗੇ।