Trending Video: ਆਖ਼ਰ ਕੀ ਹੈ ਅੰਮ੍ਰਿਤਧਾਰੀ ਸਿੱਖ ਬੱਚੇ ਦੀ ਕਿਰਪਾਨ ਦਾ ਮਾਮਲਾ, ਸਕੂਲ ਪ੍ਰਿੰਸੀਪਲ ਨੇ ਮੰਗੀ ਮੁਆਫ਼ੀ, ਸੁਣੋ ਪੂਰਾ ਵੀਡੀਓ
Amritdhari Sikh child: ਉੱਤਰ ਪ੍ਰਦੇਸ਼ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੇ ਦੀ ਕਿਰਪਾਨ ਉਤਰਵਾਉਣ ਦੇ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ ਨੇ ਖੇਦ ਵਿਅਕਤ ਕਰਦਿਆਂ ਮੁਆਫ਼ੀ ਮੰਗੀ। ਬੀਤੇ ਦਿਨੀਂ ਉੱਤਰ ਪ੍ਰਦੇਸ਼ (ਯੂਪੀ) ਬੋਰਡ ਦੀ ਦਸਵੀਂ ਕਲਾਸ ਦੀ ਪ੍ਰੀਖਿਆ ਵਿੱਚ ਸਰਬਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਪਿੰਡ ਪਚੋਕਰਾ ਥਾਣਾ ਰਘੂਪੁਰਾ ਜ਼ਿਲ੍ਹਾ ਗੌਤਮਬੁੱਧ ਨਗਰ ਯੂਪੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਦੇ ਆਦਰਸ਼ ਇੰਟਰ ਕਾਲਜ ਰੋਨੀਜਾ ਵਿੱਖੇ ਗਿਆ ਸੀ। ਸਕੂਲ ਪ੍ਰਬੰਧਕਾਂ ਦੁਆਰਾ ਅੰਮ੍ਰਿਤਧਾਰੀ ਸਿੱਖ ਬੱਚੇ ਸਰਬਜੀਤ ਸਿੰਘ ਨੂੰ ਆਪਣਾ ਕਕਾਰ ਕਿਰਪਾਨ ਉਤਾਰਨ ਲਈ ਕਿਹਾ ਗਿਆ ਜਿਸ ਦੀ ਇਤਲਾਹ ਬੱਚੇ ਨੇ ਆਪਣੇ ਪਰਿਵਾਰ ਨੂੰ ਦਿੱਤੀ।