Vaisakhi 2023: ਵਿਸਾਖੀ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੱਢਿਆ ਗਿਆ ਫਲੈਗ ਮਾਰਚ, ਵੱਖ-ਵੱਖ ਥਾਵਾਂ ਤੇ ਹੋ ਰਹੀ ਹੈ ਚੈਕਿੰਗ
Apr 06, 2023, 20:13 PM IST
Vaisakhi 2023: ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੇ ਸ਼ਹਿਰ ਵਿਚ ਪੁਲੀਸ ਵੱਲੋਂ ਕੇਂਦਰੀ ਸੁਰੱਖਿਆ ਜਵਾਨਾਂ ਨਾਲ ਮਿਲ ਕੇ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ 'ਚ ਖਾਸ ਤੌਰ ਤੇ ਐਸਐਸਪੀ ਰੂਪਨਗਰ ਨੇ ਸ਼ਿਰਕਤ ਕੀਤੀ ਤੇ ਪੁਲਿਸ ਜਵਾਨਾਂ ਨੂੰ ਹਦਾਇਤਾਂ ਦਿੱਤੀਆਂ। ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਮੁਖੀ ਰੂਪਨਗਰ ਦੀ ਯੋਗ ਅਗਵਾਈ ਹੇਠ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਅੱਡੇ ਤੋਂ ਇਕ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਸ਼ੁਰੂ ਹੋਈ ਤੇ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਦੇਖਦੇ ਹੋਏ ਇਹ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪੁਲਿਸ ਬੀਐਸਐਫ ਦੇ ਮਦਦ ਨਾਲ ਵੱਖ-ਵੱਖ ਥਾਵਾਂ ਤੇ ਚੈਕਿੰਗ ਵੀ ਕਰ ਰਹੀ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਹੋਵੇ।