Video- ਇਕ ਛੋਟਾ ਬੱਚਾ ਭੋਲੇਪਨ `ਚ ਵਾਤਾਵਰਣ ਨੂੰ ਬਚਾਉਣ ਦਾ ਦੇ ਰਿਹਾ ਸੁਨੇਹਾ
Sep 23, 2022, 14:13 PM IST
ਸੋਸ਼ਲ ਮੀਡੀਆ ਉੱਪਰ ਲਗਾਤਾਰ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੁਵਰਾਜ ਸਿੰਘ ਨਾਂ ਦਾ ਇਹ ਬੱਚਾ ਚਰਚਾ ਵਿਚ ਬਣਿਆ ਹੋਇਆ ਹੈ। ਵੱਖ ਵੱਖ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਇਹ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਇਸ ਛੋਟੇ ਬੱਚੇ ਦੀ ਸੋਚ ਨੂੰ ਲੋਕ ਸਲਾਮ ਵੀ ਕਰ ਰਹੇ ਹਨ। ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਇਹ ਬੱਚਾ ਪਹਿਲੀ ਕਲਾਸ ਵਿੱਚ ਪੜ੍ਹਦਾ ਦੱਸਿਆ ਜਾ ਰਿਹਾ ਹੈ।