Video- ਰਾਜੋਆਣਾ `ਤੇ ਭੜਕੇ ਰਵਨੀਤ ਬਿੱਟੂ, `ਇਸਨੂੰ ਮਰਨ ਤੱਕ ਜੇਲ੍ਹ ਵਿਚ ਰੱਖਿਆ ਜਾਵੇ`
Sep 28, 2022, 17:39 PM IST
ਸੁਪਰੀਮ ਕੋਰਟ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਤੁਰੰਤ ਫੈਸਲਾ ਲੈਣ ਨੂੰ ਕਿਹਾ ਗਿਆ ਹੈ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਕੋਰਟ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ ਫਾਂਸੀ ਨਾ ਦੇ ਕੇ ਮਰਨ ਤੱਕ ਉਸ ਨੂੰ ਜੇਲ੍ਹ ਵਿਚ ਰੱਖਿਆ ਜਾਵੇ ਏਸ ਤੋ ਵੱਡੀ ਸਜ਼ਾ ਹੋਰ ਕੋਈ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਬਾਕੀ ਇਹ ਅਦਾਲਤ ਦਾ ਫੈਸਲਾ ਹੈ ਪਰ ਜੋ ਬਾਦਲ ਪਰਿਵਾਰ ਉਸ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ ਜੇਕਰ ਬਾਹਰ ਆ ਕੇ ਮਾਹੌਲ ਖਰਾਬ ਹੁੰਦਾ ਹੈ ਤਾਂ ਕੀ ਉਸ ਦੀ ਜ਼ਿੰਮੇਵਾਰੀ ਓਹ ਲੈਣਗੇ।