Amritsar Loot News: ਵੇਰਕਾ ਬੂਥ `ਤੇ ਬਾਈਕ ਸਵਾਰਾਂ ਨੇ ਪਿਸਤੌਲ ਦੀ ਨੋਕ `ਤੇ ਕੀਤੀ ਲੁੱਟ, ਵੀਡੀਓ ਹੋਇਆ ਵਾਇਰਲ
Jun 29, 2023, 14:14 PM IST
Amritsar Loot News: ਅੰਮ੍ਰਿਤਸਰ ਦੇ ਗ੍ਰੀਨ ਐਵੀਨਿਊ 'ਚ ਵੇਰਕਾ ਬੂਥ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਦੁਕਾਨਦਾਰ ਆਪਣਾ ਕੰਮ ਕਰ ਰਿਹਾ ਹੈ ਅਤੇ ਲੁਟੇਰੇ ਬੂਥ 'ਤੇ ਵੇਰਕਾ ਦੇ ਦੁੱਧ ਦੇ ਪੈਕਟ ਰੱਖਣ ਵਾਲੇ ਨੂੰ ਪਿਸਤੌਲ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ। ਲੁਟੇਰੇ ਸੋਨੇ ਦਾ ਸਮਾਨ ਅਤੇ 10 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋਈ ਹੈ। ਸੋਸ਼ਲ ਮੀਡਿਆ ਤੇ ਲੁੱਟ ਦੀ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।