Manpreet Badal News: ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੇ ਨਜ਼ਦੀਕੀਆਂ `ਤੇ ਕੱਸਿਆ ਸ਼ਿਕੰਜਾ; ਛਾਪੇਮਾਰੀ ਜਾਰੀ
ਵਿਵਾਦਿਤ ਪਲਾਟ ਦੀ ਖ਼ਰੀਦੋ-ਫ਼ਰੋਖਤ ਦੇ ਮਾਮਲੇ ਵਿੱਚ ਘਿਰੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾਰਹੀ ਹੈ। ਇਸ ਨੂੰ ਲੈ ਕੇ ਵਿਜੀਲੈਂਸ ਮਨਪ੍ਰੀਤ ਬਾਦਲ ਦੇ ਨਜ਼ਦੀਕੀਆਂ ਉਤੇ ਸ਼ਿਕੰਜਾ ਕੱਸ ਰਹੀ ਹੈ। ਇਸ ਵਿਚਾਕਾਰ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਦੇ ਕਰੀਬੀ ਸ਼ਰਾਬ ਕਾਰੋਬਾਰੀ ਜੁਗਨੂੰ ਦੇ ਦਫਤਰ 'ਤੇ ਛਾਪਾ ਮਾਰਿਆ। ਟੀਮ ਨੇ ਉਥੋਂ ਡੀਵੀਆਰ, ਹਾਰਡ ਡਿਸਕ ਅਤੇ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੇ ਤਿੰਨ ਕਰੀਬੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।