Vijay Sampla News: ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦੇਣ `ਤੇ ਵਿਜੇ ਸਾਂਪਲਾ ਨੇ ਕਹੀ ਵੱਡੀ ਗੱਲ
Vijay Sampla News: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਬਠਿੰਡਾ ਤੋਂ ਪਰਮਪਾਲ ਕੌਰ ਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਐਲਾਨਿਆ ਗਿਆ। ਹੁਸ਼ਿਆਰਪੁਰ ਤੋਂ ਅਨੀਤਾ ਨੂੰ ਟਿਕਟ ਮਿਲਣ ਤੋਂ ਬਾਅਦ ਸਾਬਕਾ ਕੇਂਦਰੀ ਵਿਜੇ ਸਾਂਪਲਾ ਨੇ ਵੱਡਾ ਬਿਆਨ ਦਿੱਤਾ ਹੈ। ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਨਿਰਧਾਰਤ ਕੀਤਾ ਹੋਣਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ।