Amritpal News: ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਮਗਰੋਂ ਪਿੰਡ ਵਾਸੀਆਂ ਨੇ ਕੀਤੀ ਅਰਦਾਸ
Amritpal News: ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬਤੌਰ ਸੰਸਦ ਮੈਂਬਰ ਹਲਫ ਲੈਣ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਜਲੂਪੁਰ ਖੈੜਾ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰਵਾਈ ਗਈ। ਇਸ ਮਗਰੋਂ ਪਿੰਡ ਵਾਸੀਆਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਪਿੰਡ ਵਾਸੀਆਂ ਨੇ ਖੁਸ਼ੀ ਪ੍ਰਗਟ ਕੀਤੀ ਜਾ ਰਹੀ ਹੈ। ਪਿੰਡਾਂ ਵਾਲਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਅੰਮ੍ਰਿਤਪਾਲ ਤੋਂ ਐਨਐਸਏ ਹਟਾਉਣੀ ਚਾਹੀਦੀ ਹੈ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਅੰਮ੍ਰਿਤਪਾਲ ਨੂੰ ਜੇਲ੍ਹ ਤੋਂ ਰਿਹਾਅ ਕਰਨਾ ਚਾਹੀਦਾ ਹੈ।