Vinesh Phogat Video: ਵਿਨੇਸ਼ ਫੋਗਾਟ ਦੇਸ਼ ਪਰਤੀ; ਦਿੱਲੀ ਹਵਾਈ ਅੱਡੇ `ਤੇ ਕੀਤਾ ਗਿਆ ਭਰਵਾਂ ਸਵਾਗਤ
Vinesh Phogat Video: ਪੈਰਿਸ ਓਲੰਪਿਕ ਵਿੱਚ ਫਾਈਨਲ ਕੁਸ਼ਤੀ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਦੇਸ਼ ਪਰਤ ਆਈ ਹੈ। ਉਹ ਕਰੀਬ 11 ਵਜੇ ਦਿੱਲੀ ਏਅਰਪੋਰਟ ਤੋਂ ਬਾਹਰ ਆਈ। ਇਸ ਦੌਰਾਨ ਉਹ ਆਪਣੀ ਸਾਥੀ ਪਹਿਲਵਾਨ ਸਾਕਸ਼ੀ ਮਲਿਕ ਨੂੰ ਗਲੇ ਲਗਾ ਕੇ ਰੋਣ ਲੱਗੀ। ਉਸ ਦਾ ਸਵਾਗਤ ਕਰਨ ਆਏ ਲੋਕ ਢੋਲ ਵਜਾ ਕੇ ਨੱਚ ਰਹੇ ਹਨ। ਦਿੱਲੀ ਹਵਾਈ ਅੱਡੇ ਤੋਂ ਵਿਨੇਸ਼ ਦੇ ਜੱਦੀ ਪਿੰਡ ਬਲਾਲੀ (ਚਰਖੀ ਦਾਦਰੀ ਜ਼ਿਲ੍ਹਾ) ਤੱਕ ਕਰੀਬ 125 ਕਿਲੋਮੀਟਰ ਦੇ ਰਸਤੇ 'ਤੇ ਕਈ ਥਾਵਾਂ 'ਤੇ ਵਿਨੇਸ਼ ਦਾ ਸਵਾਗਤ ਕੀਤਾ ਜਾਵੇਗਾ। ਖੇਡ ਸਟੇਡੀਅਮ ਵਿੱਚ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ ਹੈ।