Virsa Singh Valtoha: ਗਿਆਨੀ ਹਰਪ੍ਰੀਤ ਸਿੰਘ ਦੀ ਵਾਇਰਲ ਵੀਡੀਓ ਮਗਰੋਂ ਵਲਟੋਹਾ ਨੇ ਵੇਖੋ ਕੀ ਕਿਹਾ...
Virsa Singh Valtoha News: ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਉੱਤ ਵਾਇਰਲ ਹੋ ਰਹੀ ਵੀਡੀਓ ਕਲਿੱਪ ਉੱਤੇ ਵੱਡਾ ਬਿਆਨ ਦਿੱਤਾ ਗਿਆ ਹੈ। ਦਰਅਸਲ ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ 'ਤੇ ਵਾਇਰਲ ਹੋ ਰਿਹਾ ਹੈ। ਇਹ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ 'ਚ ਆ ਕੇ ਬਹੁਤ ਕੁਝ ਸਵੀਕਾਰ ਕੀਤਾ ਸੀ। ਉਨਾਂ ਇਹ ਵੀ ਸਵੀਕਾਰ ਕੀਤਾ ਕਿ,"ਹਾਂ ਮੇਰੀ BJP ਨਾਲ ਸਾਂਝ ਹੈ।"ਤੈਸ਼ 'ਚ ਹੀ ਕੇਂਦਰ ਸਰਕਾਰ ਨਾਲ ਸਾਂਝ ਤੇ ਪ੍ਰਧਾਨ ਮੰਤਰੀ ਨਾਲ ਫੋਨ 'ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ।