Delhi Chalo News: ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਉਪਰ ਪਾਣੀਆਂ ਦੀਆਂ ਬੁਛਾੜਾਂ ਤੇ ਗੈਸ ਦੇ ਗੋਲ ਸੁੱਟੇ
Delhi Chalo News: ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ। ਸਰਹੱਦ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਕਿਸਾਨਾਂ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਗੈਸ ਦੇ ਗੋਲ ਸੁੱਟੇ। ਇਸ ਨਾਲ ਕਿਸਾਨਾਂ ਵਿੱਚ ਭਜਦੌੜ ਵਾਲਾ ਮਾਹੌਲ ਬਣ ਗਿਆ।