ਪੰਜਾਬ ਦੇ ਸਕੂਲਾਂ `ਚ ਇਕ ਵਾਰ ਫਿਰ ਵਧਾ ਦਿੱਤੀਆਂ ਗਈਆਂ ਛੁੱਟੀਆਂ, ਵੀਡੀਓ `ਚ ਜਾਣੋ ਕੱਦ ਤਕ ਤੇ ਕਿਹੜੇ ਬੱਚਿਆਂ ਨੂੰ ਨਹੀਂ ਜਾਣਾ ਪਵੇਗਾ ਸਕੂਲ
Jan 07, 2023, 13:52 PM IST
ਪੰਜਾਬ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ਨੂੰ 14 ਜਨਵਰੀ ਤੱਕ ਵਧਾ ਦੀਤਾ ਗਿਆ ਹੈ। ਸਕੂਲਾਂ ਵਿੱਚ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਹਾਜ਼ਰ ਰਹਿਣਗੇ।ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।