Yaariyan 2 Controversy: `ਯਾਰੀਆਂ 2` ਦੀ ਟੀਮ ਦੇ ਖਿਲਾਫ ਹੁਣ ਅੰਮ੍ਰਿਤਸਰ `ਚ ਵੀ ਦਰਜ ਹੋਈ FIR
Yaariyan 2 Controversy Latest News: ਬਾਲੀਵੁੱਡ ਫਿਲਮ 'ਯਾਰੀਆਂ 2' ਦੇ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਦੇ ਅਦਾਕਾਰ ਮੀਜ਼ਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ ਅਤੇ ਵਿਨੈ ਸਪਰੂ ਅਤੇ ਨਿਰਮਾਤਾ ਭੂਸ਼ਣ ਕੁਮਾਰ ਦੇ ਖਿਲਾਫ ਹੁਣ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਹੁਣ ਇਹ ਮਾਮਲਾ ਅੰਮ੍ਰਿਤਸਰ 'ਚ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਦੀ ਸ਼ਿਕਾਇਤ 'ਤੇ 'ਯਾਰੀਆਂ 2' ਫਿਲਮ ਦੇ ਅਦਾਕਾਰ ਮੀਜ਼ਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ ਅਤੇ ਵਿਨੈ ਸਪਰੂ ਅਤੇ ਨਿਰਮਾਤਾ ਭੂਸ਼ਣ ਕੁਮਾਰ ਦੇ ਟੀ ਸੀਰੀਜ਼ ਦੇ ਖਿਲਾਫ ਅੰਮ੍ਰਿਤਸਰ ਪੁਲਿਸ ਵੱਲੋਂ ਆਈ.ਪੀ.ਸੀ. ਦੀ ਧਾਰਾ 295-ਏ ਦੇ ਤਹਿਤ ਐੱਫਆਈਆਰ ਦਰਜ ਕੀਤਾ ਗਿਆ ਹੈ।