Yaariyan 2 controversy: `ਯਾਰੀਆਂ 2` ਫਿਲਮ ਦੇ ਐਕਟਰ ਤੇ ਨਿਰਦੇਸ਼ਕ ਦੇ ਖਿਲਾਫ ਮਾਮਲਾ ਦਰਜ
Yaariyan 2 controversy latest news: ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ 'ਯਾਰੀਆਂ 2' ਫਿਲਮ ਦੇ ਐਕਟਰ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਵਿਨੈ ਸਪਰੂ ਦੇ ਖਿਲਾਫ ਮਾਮਲਾ ਦਰਜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ 295-ਏ ਦੇ ਤਹਿਤ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਖ ਤਾਲਮੇਲ ਕਮੇਟੀ ਵੱਲੋਂ ਫਿਲਮ ਦੇ ਇੱਕ ਗੀਤ 'ਚ ਇੱਕ ਸੀਨ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਗਿਆ ਹੈ।