Shubkaran Cremation: ਨੌਜਵਾਨ ਕਿਸਾਨ ਸ਼ੁਭਕਰਨ ਦਾ ਉਸਦੇ ਪਿੰਡ ਹੋਇਆ ਅੰਤਿਮ ਸਸਕਾਰ
ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਉਰਫ ਗੱਗੂ ਦੀ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਉਸ ਦਾ ਪਿੰਡ ਬੱਲੋ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਜੱਥੇਬੰਦੀਆ ਅਤੇ ਪਿੰਡ ਵਾਸੀ ਹਾਜ਼ਰ ਹੋਏ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਨਾਮ ਅੱਖਾਂ ਦੇ ਨਾਲ ਸ਼ੁਭਕਰਨ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।