ਜ਼ੀਰਾ ਫੈਕਟਰੀ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ
Jan 17, 2023, 15:26 PM IST
ਜ਼ੀਰਾ ਫੈਕਟਰੀ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਓਹਨਾਂ ਨੇ ਟਵੀਟ ਕਰ ਇਹ ਲਿੱਖਿਆ ਕੀ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ। ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ।