Zirakpur News: ਜ਼ੀਰਕਪੁਰ `ਚ ਵਾਲਵੋ ਬੱਸ ਨੂੰ ਅਚਾਨਕ ਲੱਗੀ ਅੱਗ, ਵੇਖੋ ਵੀਡੀਓ
Zirakpur Bus Fire News :ਜ਼ੀਰਕਪੁਰ ਥਾਣੇ ਦੇ ਬਾਹਰ ਖੜ੍ਹੀ ਇੱਕ ਵੋਲਵੋ ਬੱਸ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ, ਜਿਸ ਕਾਰਨ ਨੇੜੇ ਖੜ੍ਹੀਆਂ ਗੱਡੀਆਂ ਅੱਗ ਦੀ ਲਪੇਟ 'ਚ ਆਉਣ ਤੋਂ ਬਚ ਗਈਆਂ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਦੇਖ ਸਕਦੇ ਹੋ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।