Wrestler move Supreme Court: ਮਹਿਲਾ ਪਹਿਲਵਾਨਾਂ ਦਾ ਜਿਨਸੀ ਸੋਸ਼ਣ ਦਾ ਮਾਮਲਾ ਮੁੜ ਭਖਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨ ਦੇਸ਼ ਦੇ ਪਹਿਲਵਾਨ ਮੁੜ ਯੰਤਰ-ਮੰਤਰ ਉਤੇ ਪਰਤ ਆਏ ਤੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਸੀ। ਸੋਮਵਾਰ ਨੂੰ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਨੇਸ਼ ਫੋਗਾਟ ਅਤੇ ਸੱਤ ਹੋਰ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।


COMMERCIAL BREAK
SCROLL TO CONTINUE READING

ਇਸ ਸਾਲ ਜਨਵਰੀ 'ਚ ਜਦੋਂ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ ਕੜਾਕੇ ਦੀ ਠੰਢ 'ਚ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਅਤੇ ਕੋਚ ਖਿਲਾਫ ਮੋਰਚਾ ਖੋਲ੍ਹਿਆ ਤਾਂ ਹਰ ਕੋਈ ਹੈਰਾਨ ਰਹਿ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਤੁਰੰਤ ਪਹਿਲਵਾਨਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਅਤੇ ਧਰਨਾ ਖਤਮ ਕਰਨ ਲਈ ਜਾਂਚ ਕਮੇਟੀ ਬਣਾ ਦਿੱਤੀ ਗਈ ਸੀ ਪਰ ਉਹੀ ਪਹਿਲਵਾਨ ਇੱਕ ਵਾਰ ਫਿਰ ਆਪਣੀਆਂ ਪੁਰਾਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ, ਜੋ ਅੱਜ ਵੀ ਜਾਰੀ ਹੈ। ਪਹਿਲਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਮਹੀਨੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਤਿੰਨ ਮਹੀਨੇ ਬੀਤ ਜਾਣ ’ਤੇ ਵੀ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ ਅਤੇ ਸਰਕਾਰ ਵੱਲੋਂ ਪਹਿਲਵਾਨਾਂ ਨੂੰ ਦਿੱਤਾ ਗਿਆ ਭਰੋਸਾ ਝੂਠਾ ਨਿਕਲਿਆ।


ਇਹ ਵੀ ਪੜ੍ਹੋ : Punjab News: ਨੰਗਲ ਦੀਆਂ ਖਸਤਾਹਾਲ ਸੜਕਾਂ ਲਈ BBMB ਜਾਂ ਨਗਰ ਕੌਂਸਲ, ਜਾਣੋ ਕੋਣ ਹੈ ਜ਼ਿੰਮੇਵਾਰ ?


ਮਹਿਲਾ ਖਿਡਾਰਨਾਂ ਸੁਪਰੀਮ ਕੋਰਟ ਪਹੁੰਚ ਗਈਆਂ ਹਨ। ਅਦਾਲਤ ਵਿੱਚ ਨਾਬਾਲਗਾਂ ਸਮੇਤ ਲੜਕੀਆਂ ਵੱਲੋਂ ਧਾਰਾ 32 ਦੇ ਤਹਿਤ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਦਿੱਲੀ ਪੁਲਿਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਭਲਕੇ ਮਾਮਲੇ ਦਾ ਜ਼ਿਕਰ ਕਰਨ ਲਈ ਕਿਹਾ ਹੈ। ਫਿਲਹਾਲ ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।


ਇਹ ਵੀ ਪੜ੍ਹੋ : Amritpal Singh in Dibrugarh Jail: ਡਿਬਰੂਗੜ੍ਹ ਜੇਲ੍ਹ ਨੂੰ ਮੰਨਿਆ ਜਾਂਦਾ ਹੈ ਸੁਰੱਖਿਅਤ; ਜਿੱਥੇ ਬੰਦ ਹੈ ਅੰਮ੍ਰਿਤਪਾਲ! ਜਾਣੋ ਖਾਸੀਅਤ