Bhakra Dam: ਪੰਜਾਬ ਵਿੱਚ ਹੜ੍ਹਾਂ ਦੇ ਦਰਮਿਆਨ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ ਰੋਜ਼ਾਨਾ ਘੱਟ ਹੋ ਰਿਹਾ ਹੈ। ਅੱਜ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਪੱਧਰ 1673.91 ਫੁੱਟ ਮਾਪਿਆ ਗਿਆ।


COMMERCIAL BREAK
SCROLL TO CONTINUE READING

ਭਾਖੜਾ ਡੈਮ ਦੀ ਝੀਲ ਵਿੱਚ ਪਾਣੀ ਦੀ ਆਮਦ ਦੀ ਗੱਲ ਕੀਤੀ ਜਾਵੇ ਤਾਂ ਝੀਲ ਵਿੱਚ ਪਾਣੀ ਦੀ ਆਮਦ ਵੀ ਘੱਟ ਹੁੰਦੀ ਜਾ ਰਹੀ ਹੈ। ਅੱਜ ਪਾਣੀ ਦੀ ਆਮਦ 47092 ਕਿਊਸਿਕ ਹੈ ਅਤੇ 58314 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਵਿੱਚ ਟਰਾਈਬਨਾਂ ਜ਼ਰੀਏ 37903 ਕਿਊਸਿਕ ਅਤੇ ਫਲੱਡ ਗੇਟਾਂ ਰਾਹੀਂ 20411 ਕਿਊਸਿਕ ਕੁਲ ਮਿਲਾ ਕੇ 58314 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।


ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ ਅਨੰਦਪੁਰ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 35900 ਕਿਊਸਿਕ ਛੱਡਿਆ ਜਾ ਰਿਹਾ ਹੈ। ਚਾਰ ਫੁੱਟ ਤੱਕ ਅਜੇ ਵੀ ਫਲੱਡ ਗੇਟ ਖੁੱਲ੍ਹੇ ਹੋਏ ਹਨ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਘੱਟ ਹੈ।


ਇਹ ਵੀ ਪੜ੍ਹੋ :  Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ


ਕਾਬਿਲੇਗੌਰ ਹੈ ਕਿ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹਾਂ ਨੇ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਹੜ੍ਹ ਨੇ ਇਸ ਹੱਦ ਤੱਕ ਤਬਾਹੀ ਮਚਾਈ ਹੈ ਕਿ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਜਿੱਥੋਂ ਤੱਕ ਤੁਸੀਂ ਦੇਖਦੇ ਹੋ, ਤੁਹਾਨੂੰ ਸਿਰਫ਼ ਪਾਣੀ ਹੀ ਨਜ਼ਰ ਆਉਂਦਾ ਹੈ। ਹੜ੍ਹ ਦਾ ਪਾਣੀ ਇੰਨਾ ਤੇਜ਼ੀ ਨਾਲ ਵੱਧ ਰਿਹਾ ਹੈ ਕਿ ਫਸਲਾਂ ਦੇ ਡੁੱਬਣ ਤੋਂ ਬਾਅਦ ਹੁਣ ਲੋਕਾਂ ਦੇ ਘਰ ਵੀ ਡੁੱਬਣ ਦਾ ਖਤਰਾ ਬਣਿਆ ਹੋਇਆ ਹੈ।


ਸਤਲੁਜ 'ਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਕਈ ਪਿੰਡਾਂ 'ਚ ਪਾਣੀ ਭਰ ਗਿਆ ਹੈ, ਹਾਲਾਂਕਿ ਪਹਿਲਾਂ ਆਏ ਪਾਣੀ ਦੀ ਅਜੇ ਤੱਕ ਨਿਕਾਸ ਨਹੀਂ ਹੋਈ ਸੀ ਅਤੇ ਸਤਲੁਜ 'ਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਪਿੰਡਾਂ ਦੇ ਘਰਾਂ ਤੱਕ ਪਾਣੀ ਵਿੱਚ ਡੁੱਬ ਗਏ ਹਨ।


ਇਹ ਵੀ ਪੜ੍ਹੋ : Punjab Operation Seal News: ਆਪਰੇਸ਼ਨ ਸੀਲ ਦੌਰਾਨ ਬਠਿੰਡਾ ਪੁਲਿਸ ਨੂੰ ਨਸ਼ੇ ਦੀ ਹਾਲਾਤ 'ਚ ਮਿਲਿਆ ਨੌਜਵਾਨ, ਜਾਂਚ ਜਾਰੀ