Delhi-NCR Weather Update News: ਰਾਜਧਾਨੀ ਦਿੱਲੀ ਤੇ ਆਸਪਾਸ ਦੇ ਇਲਾਕਿਆਂ 'ਚ ਦੋ-ਤਿੰਨ ਦਿਨ ਠੀਕ ਰਹਿਣ ਤੋਂ ਬਾਅਦ ਬੁੱਧਵਾਰ ਨੂੰ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਸ਼ਾਮ ਤੱਕ ਕਾਲੇ ਬੱਦਲਾਂ ਨੇ ਅਸਮਾਨ ਨੂੰ ਢੱਕ ਲਿਆ ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਜਿਸ ਕਾਰਨ ਤਾਪਮਾਨ ਵਿੱਚ ਇੱਕ ਵਾਰ ਫਿਰ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।


COMMERCIAL BREAK
SCROLL TO CONTINUE READING

ਨੋਇਡਾ ਦੀ ਗੱਲ ਕਰੀਏ ਤਾਂ ਤੇਜ਼ ਤੂਫਾਨ ਤੋਂ ਬਾਅਦ ਬਾਰਿਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਬੁੱਧ-ਜੈਅੰਤੀ ਪਾਰਕ, ​​ਰਾਸ਼ਟਰਪਤੀ ਭਵਨ, ਰਾਜੀਵ ਚੌਕ, ਆਈ.ਟੀ.ਓ., ਦਵਾਰਕਾ, ਦਿੱਲੀ ਕੈਂਟ, ਇੰਡੀਆ ਗੇਟ, ਅਕਸ਼ਰਧਾਮ, ਪਾਲਮ, ਸਫਦਰਜੰਗ, ਲੋਧੀ ਰੋਡ, ਇੰਦਰਾ ਗਾਂਧੀ ਹਵਾਈ ਅੱਡਾ, ਵਸੰਤ ਵਿਧਾ ਅਤੇ ਵਸੰਤ ਕੁੰਜ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ਹਲਕੀ ਬਾਰਿਸ਼ ਹੋਈ। ਇਸ ਤੋਂ ਇਲਾਵਾ ਦਿੱਲੀ ਦੇ ਬਵਾਨਾ, ਅਲੀਪੁਰ, ਬੁਰਾੜੀ, ਰੋਹਿਣੀ, ਬਦਲੀ, ਮਾਡਲ ਟਾਊਨ, ਕਰਾਵਲ ਨਗਰ, ਆਜ਼ਾਦਪੁਰ, ਪੀਤਮਪੁਰਾ, ਦਿੱਲੀ ਯੂਨੀਵਰਸਿਟੀ, ਸਿਵਲ ਲਾਈਨ, ਦਿਲਸ਼ਾਦ ਗਾਰਡਨ, ਸੀਮਾਪੁਰੀ, ਮੁੰਡਕਾ, ਪੱਛਮ ਵਿਹਾਰ, ਪੰਜਾਬੀ ਬਾਗ, ਕਸ਼ਮੀਰੀ ਗੇਟ, ਲਾਜਪਤ ਨਗਰ, ਛੱਤਰਪੁਰ ਅਤੇ ਨੋਇਡਾ ਅਤੇ ਗਾਜ਼ੀਆਬਾਦ, ਸੋਨੀਪਤ, ਰੋਹਤਕ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਸੀ ਕਿ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਕੱਲ੍ਹ ਯਾਨੀ 30 ਮਾਰਚ ਤੋਂ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਦੀ ਗੱਲ ਕਰੀਏ ਤਾਂ ਨਵੀਂ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ। ਦੂਜੇ ਪਾਸੇ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 16 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਨਾਲ ਹੀ ਵਿਭਾਗ ਵੱਲੋਂ ਬੁੱਧਵਾਰ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਸੀ। IMD ਦੀ ਭਵਿੱਖਬਾਣੀ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਬਾਰਿਸ਼ ਸ਼ੁਰੂ ਹੋ ਗਈ ਹੈ।


ਇਹ ਵੀ ਪੜ੍ਹੋ : Amritpal Singh Latest news: ਪੰਜਾਬ 'ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ