Weather Update News: ਦਿੱਲੀ ਵਿੱਚ ਮੌਸਮ ਨੇ ਇੱਕ ਵਾਰ ਫਿਰ ਆਪਣਾ ਮਿਜ਼ਾਜ ਬਦਲ ਲਿਆ ਹੈ। ਫਰਵਰੀ ਮਹੀਨੇ ਦੀ ਸ਼ੁਰੂਆਤ ਤੋਂ ਹੀ ਦਿੱਲੀ 'ਚ ਗਰਮੀ ਵਧਣੀ ਸ਼ੁਰੂ ਹੋ ਗਈ ਸੀ ਤੇ ਤਾਪਮਾਨ 'ਚ ਇਜ਼ਾਫਾ ਹੋ ਗਿਆ ਸੀ ਪਰ ਇੱਕ ਵਾਰ ਫਿਰ ਤੋਂ ਮੌਸਮ 'ਚ ਠੰਢਕ ਆਉਣ ਲੱਗੀ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ ਅਤੇ ਧੁੱਪ ਨਾ ਨਿਕਲਣ ਕਾਰਨ ਮੌਸਮ 'ਚ ਠੰਢਕ ਮਹਿਸੂਸ ਕੀਤੀ ਗਈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਫਰਵਰੀ ਮਹੀਨੇ ਤੋਂ ਵਧਦੇ ਤਾਪਮਾਨ ਦੇ ਮੱਦੇਨਜ਼ਰ ਜਿੱਥੇ ਇਕ ਪਾਸੇ ਦਿੱਲੀ ਦੇ ਲੋਕ ਹੀਟ ਸਟ੍ਰੋਕ ਦੀ ਸੰਭਾਵਨਾ ਤੋਂ ਡਰੇ ਹੋਏ ਸਨ, ਉੱਥੇ ਹੀ ਮੌਸਮ ਨੇ ਕਰਵਟ ਲੈ ਕੇ ਸਾਰਿਆਂ ਨੂੰ ਰਾਹਤ ਦਿੱਤੀ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਅਨੁਸਾਰ ਇਹ ਪਹਿਲੀ ਵਾਰ ਨਹੀਂ ਹੈ ਕਿ ਦਿੱਲੀ ਵਿੱਚ ਫਰਵਰੀ ਮਹੀਨੇ ਵਿੱਚ ਗਰਮੀਆਂ ਦੀ ਸ਼ੁਰੂਆਤ ਹੋਈ ਹੈ। ਦਰਅਸਲ ਪਿਛਲੇ ਸਾਲ ਵੀ ਮੌਸਮ ਅਜਿਹਾ ਹੀ ਹੋਇਆ ਸੀ। ਮਾਰਚ ਦੇ ਮਹੀਨੇ ਮੌਸਮ ਨੇ ਆਪਣਾ ਰੁਖ ਬਦਲ ਲਿਆ ਅਤੇ ਤਾਪਮਾਨ ਵਿੱਚ ਗਿਰਾਵਟ ਆਉਣ ਲੱਗੀ ਹੈ। ਸ਼ੁਰੂ 'ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਵਧਣੀ ਸ਼ੁਰੂ ਹੋ ਗਈ ਸੀ ਪਰ ਹੁਣ ਦਿੱਲੀ 'ਚ ਹੀ ਨਹੀਂ ਦੇਸ਼ ਦੇ ਸਾਰੇ ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹਨ।


IMD ਦੇ ਮੌਸਮ ਵਿਗਿਆਨੀ ਡਾਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਅਗਲੇ 5 ਤੋਂ 7 ਦਿਨਾਂ ਤੱਕ ਦਿੱਲੀ ਦੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦਿੱਲੀ 'ਚ ਅਗਲੇ ਕੁਝ ਦਿਨਾਂ ਤੱਕ ਮੌਸਮ ਠੰਢਾ ਰਹਿਣ ਵਾਲਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਨਸੂਨ ਤੋਂ ਪਹਿਲਾਂ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਨਾਲ-ਨਾਲ ਦੇਸ਼ ਦੇ ਕਈ ਰਾਜਾਂ ਜਿਵੇਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਵਾਸੀਆਂ ਨੂੰ ਫਿਲਹਾਲ ਗਰਮੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਵਾਲਾ ਹੈ।


ਇਹ ਵੀ ਪੜ੍ਹੋ : Punjab News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੇਲ 'ਚ ਮਿਲਣ ਪਹੁੰਚੀਆਂ 2 ਨਾਬਾਲਿਗ ਲੜਕੀਆਂ!


ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੀ ਗੱਲ ਕਰੀਏ ਤਾਂ ਕੱਲ੍ਹ ਯਾਨੀ ਕਿ 17 ਮਾਰਚ ਨੂੰ ਇੱਥੇ ਘੱਟੋ-ਘੱਟ ਤਾਪਮਾਨ 18 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਭਲਕੇ ਦਿੱਲੀ ਵਿੱਚ ਗਰਜ ਦੇ ਨਾਲ ਬਾਰਿਸ਼ ਦੀ ਸੰਭਾਵਨਾ ਹੈ। ਦਿੱਲੀ 'ਚ ਆਉਣ ਵਾਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਹਾਲਾਂਕਿ 21 ਤੇ 22 ਮਾਰਚ ਨੂੰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ : Balkaur Singh Sidhu News: ਲਾਰੈਂਸ ਦੇ ਇੰਟਰਵਿਊ 'ਤੇ ਬਲਕੌਰ ਸਿੰਘ ਸਿੱਧੂ ਨੇ ਕਿਹਾ, ਸ਼ੁਭਦੀਪ ਦੇ ਅਕਸ ਨੂੰ ਢਾਹ ਲਿਆਉਣ ਲਈ ਹੋ ਰਹੇ ਯਤਨ