Drishtii Garewal News

ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal baby girl news) ਨੇ ਧੀ ਨੂੰ ਜਨਮ ਦਿੱਤਾ ਹੈ।

ਦ੍ਰਿਸ਼ਟੀ ਗਰੇਵਾਲ ਵੱਲੋਂ ਆਪਣੀ ਧੀ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ ਜੋ ਕਿ ਤੇਜ਼ੀ ਨਾਲ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ।

ਇਨ੍ਹਾਂ ਤਸਵੀਰਾਂ ਵਿੱਚ ਦ੍ਰਿਸ਼ਟੀ ਗਰੇਵਾਲ ਦੀ ਨਵ ਜਨਮੀ ਬੱਚੀ ਨੂੰ ਉਸਦੇ ਨਾਨਾ-ਨਾਨੀ ਦੀ ਗੋਦ ‘ਚ ਦੇਖਿਆ ਜਾ ਸਕਦਾ ਹੈ।

ਅਦਾਕਾਰਾ ਵੱਲੋਂ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ।

ਇਸ ਦੌਰਾਨ ਪ੍ਰਸ਼ੰਸਕਾਂ ਵੱਲੋਂ ਜੋੜੀ ਨੂੰ ਵਧਾਈ ਦਿੱਤੀ ਗਈ ਅਤੇ ਕਈ ਸੈਲੀਬ੍ਰੇਟੀਜ਼ ਵੱਲੋਂ ਵੀ ਅਦਾਕਾਰਾ ਨੂੰ ਵਧਾਈਆਂ ਦਿੱਤੀਆਂ ਗਈਆਂ।

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਹਾਲ ਹੀ ਵਿੱਚ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਗੌਰਤਲਬ ਹੈ ਕਿ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਪਹਿਲੇ ਬੱਚੇ ਦੀ ਮਾਂ ਬਣੀ ਹੈ।

ਬੱਚੀ ਦੇ ਜਨਮ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਖੁਸ਼ ਹੈ ਇਸ ਦੌਰਾਨ ਨਾਨਾ ਨਾਨੀ ਵੱਲੋਂ ਬੱਚੀ ਦੀ ਨਜ਼ਰ ਵੀ ਉਤਾਰੀ ਗਈ।