Health Tips: ਕੈਂਸਰ ਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਕਰਦਾ ਹੈ ਇਹ ਫਲ, ਜਾਣੋ ਹੋਰ ਫਾਈਦੇ...

Manpreet Singh
Sep 23, 2024

ਇਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਵੱਖ-ਵੱਖ ਮੌਸਮਾਂ 'ਚ ਮਿਲਣ ਵਾਲੇ ਵੱਖ-ਵੱਖ ਤਰ੍ਹਾਂ ਦੇ ਫਲ ਖਾਣ ਨਾਲ ਕਈ ਫਾਇਦੇ ਹੁੰਦੇ ਹਨ।

ਨਾਸ਼ਪਾਤੀ 'ਚ ਵਿਟਾਮਿਨ ਕੇ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ।

ਰੋਜ਼ਾਨਾ ਨਾਸ਼ਪਾਤੀ ਖਾਣ ਨਾਲ ਹੋਣ ਵਾਲੇ ਫਾਈਦੇ

ਦਿਲ ਨੂੰ ਸਿਹਤਮੰਦ ਰੱਖੋ

ਨਾਸ਼ਪਾਤੀ 'ਚ ਹਾਈ ਫਾਈਬਰ ਤੱਤ ਪਾਇਆ ਜਾਂਦਾ ਹੈ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾ ਸਕਦਾ ਹੈ।

ਭਾਰ ਕਰੇ ਕੰਟਰੋਲ

ਨਾਸ਼ਪਾਤੀ ਵਿੱਚ ਮੌਜੂਦ ਫਾਈਬਰ ਅਤੇ ਪਾਣੀ ਦੀ ਸਹੀ ਮਾਤਰਾ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦੀ ਹੈ, ਜੋ ਤੁਹਾਡੀ ਭੁੱਖ ਨੂੰ ਘੱਟ ਕਰਦੀ ਹੈ ਅਤੇ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦੀ ਹੈ।

ਅੰਤੜੀਆਂ ਦੀ ਸਿਹਤ ਲਈ ਫਾਇਦੇਮੰਦ

ਨਾਸ਼ਪਾਤੀ ਵਿੱਚ ਪਾਇਆ ਜਾਣ ਵਾਲਾ ਪ੍ਰੀ-ਬਾਇਓਟਿਕ ਫਾਈਬਰ ਇੱਕ ਸਿਹਤਮੰਦ ਮਾਈਕ੍ਰੋਬਾਇਓਮ ਨੂੰ ਉਤਸ਼ਾਹਿਤ ਕਰਦਾ ਹੈ।

ਕੈਂਸਰ ਤੋਂ ਬਚਾਏ

ਨਾਸ਼ਪਾਤੀ ਵਿੱਚ ਪੌਲੀਫੇਨੌਲ ਵਰਗੇ ਐਂਟੀਆਕਸੀਡੈਂਟ ਵੱਡੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਤਰ੍ਹਾਂ ਕੈਂਸਰ ਅਤੇ ਦਿਲ ਦੀ ਬੀਮਾਰੀ ਵਰਗੀਆਂ ਭਿਆਨਕ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਪਾਚਨ ਸਿਹਤ ਲਈ ਬਿਹਤਰ

ਨਾਸ਼ਪਾਤੀ ਵਿੱਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਖੁਰਾਕ ਫਾਈਬਰ ਦੋਵੇਂ ਪਾਏ ਜਾਂਦੇ ਹਨ। ਘੁਲਣਸ਼ੀਲ ਫਾਈਬਰ ਬਲੱਡ ਸ਼ੂਗਰ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

ਚਮੜੀ ਨੂੰ ਸਿਹਤਮੰਦ ਬਣਾਏ

ਨਾਸ਼ਪਾਤੀ ਵਿੱਚ ਵਿਟਾਮਿਨ ਸੀ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਕੋਲੇਜਨ ਦੇ ਉਤਪਾਦਨ ਲਈ ਜ਼ਰੂਰੀ ਹੈ, ਜੋ ਕਿ ਸਿਹਤਮੰਦ ਚਮੜੀ ਲਈ ਜ਼ਰੂਰੀ ਹੈ।

ਅੱਖਾਂ ਲਈ ਫਾਇਦੇਮੰਦ

ਨਾਸ਼ਪਾਤੀ ਵਿੱਚ ਮੌਜੂਦ ਐਂਟੀਆਕਸੀਡੈਂਟ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਰੱਖਦੇ ਹਨ ਅਤੇ ਉਮਰ ਦੇ ਨਾਲ ਮੋਤੀਆਬਿੰਦ ਅਤੇ ਮੈਕੂਲਰ ਡੀਜਨਰੇਸ਼ਨ ਨੂੰ ਰੋਕ ਸਕਦੇ ਹਨ।

Disclaimer

ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਜ਼ੀ ਮੀਡੀਆ ਇਸ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।

VIEW ALL

Read Next Story