Shri Guru Ramdas Ji Prakash Parv

ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ, ਵੇਖੋ ਦਰਬਾਰ ਸਾਹਿਬ ਤੋਂ ਅਲੌਕਿਕ ਤਸਵੀਰਾਂ।

Riya Bawa
Oct 30, 2023

ਦੇਸ਼ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕਰਨ ਵਾਲੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ।

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ਾਂ ਵਿਦੇਸ਼ਾਂ 'ਚ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਹਨ।

ਲੱਖਾਂ ਦੀ ਤਾਦਾਦ 'ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ।

ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਚਲਾ ਕੇ ਗੁਰੂ ਉਤਸਵ ਦੀ ਸ਼ੁਰੂਆਤ ਕੀਤੀ।

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦੁਨੀਆ ਭਰ ਤੋਂ 2 ਲੱਖ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਫੁੱਲਾਂ ਨਾਲ ਮੋਰ ਬਣੇ ਹੋਏ ਹਨ ਅਤੇ ਖੰਡਾ ਸਾਹਿਬ ਅਤੇ ਏਕ ਓਮਕਾਰ ਤਿਆਰ ਕੀਤਾ ਗਿਆ ਹੈ।

ਹਰਿਮੰਦਰ ਸਾਹਿਬ ਦੇ ਮੁੱਖ ਅਸਥਾਨ ਨੂੰ ਜਾਣ ਵਾਲੇ ਰਸਤੇ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰੂਘਰ ਵਿੱਚ ਸੁੰਦਰ ਲਾਈਟਾਂ ਸਜਾਈਆਂ ਜਾਣਗੀਆਂ।

VIEW ALL

Read Next Story