Punjab News: ਪੰਜਾਬ ਵਿੱਚ ਕਣਕ ਦੀ ਵਾਢੀ ਦੀ ਸ਼ੁਰੂਆਤ ਵਿੱਚ ਖਰਾਬ ਮੌਸਮ ਦੇ ਬਾਵਜੂਦ ਕਣਕ ਦੀ ਆਮਦ ਕਾਫੀ ਤੇਜ਼ੀ ਨਾਲ ਹੋ ਰਹੀ ਹੈ।
Trending Photos
Punjab News: ਸੂਬੇ ਭਰ ਦੀਆਂ ਮੰਡੀਆਂ 'ਚ ਅੱਜ ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ 'ਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖ਼ਰੀਦੀ ਜਾ ਚੁੱਕੀ ਹੈ। ਕਾਰੋਬਾਰੀਆਂ ਵੱਲੋਂ ਕਰੀਬ 3.5 ਲੱਖ ਮੀਟ੍ਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ਼ 1 ਲੱਖ ਮੀਟ੍ਰਿਕ ਟਨ ਕਣਕ ਹੀ ਬਿਨਾਂ ਖ਼ਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ।
ਕਣਕ ਦਾ ਆਮਦ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ 'ਚ 100 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨੂੰ ਮਾਤ ਦਿੰਦਿਆਂ ਖ਼ਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ 'ਚ ਦਾਖ਼ਲ ਹੋ ਗਈ ਹੈ। ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ 'ਚ ਕਣਕ ਦੀ ਸਰਕਾਰੀ ਖ਼ਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ 'ਚੋਂ ਮੋਹਰੀ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ 'ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ। ਖ਼ਰੀਦ ਪ੍ਰਕਿਰਿਆ ਦੀ ਰਫਤਾਰ 'ਤੇ ਤਸੱਲੀ ਜ਼ਾਹਿਰ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ 'ਚ ਬਿਨਾਂ ਖ਼ਰੀਦ ਦੇ ਬਾਕੀ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ 'ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖ਼ਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ।
ਇਹ ਵੀ ਪੜ੍ਹੋ : Kiratpur Sahib news: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸਹਿਤ 3 ਵਿਅਕਤੀਆਂ 'ਤੇ ਆਈਪੀਸੀ 306, 34 ਤਹਿਤ ਮਾਮਲਾ ਦਰਜ
ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ 'ਚ 100 ਲੱਖ ਟਨ ਕਣਕ ਦੀ ਆਮਦ ਸਿਰਫ਼ 15 ਦਿਨਾਂ 'ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ 'ਚ 94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ 'ਚ ਸੀਮਤ ਮਜ਼ਦੂਰ ਤੇ ਟਰਾਂਸਪੋਰਟ ਸਰੋਤਾਂ 'ਤੇ ਧਿਆਨ ਦੇਣਾ ਲਾਜ਼ਮੀ ਸੀ।
ਇਹ ਵੀ ਪੜ੍ਹੋ : Karan Aujla News: ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਹੋਇਆ ਗ੍ਰਿਫਤਾਰ!