Winter Holidays: 21 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
Chandigarh School Holidays News: ਕੜਾਕੇ ਦੀ ਠੰਢ ਅਤੇ ਮੀਂਹ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਲਿਆ ਹੈ। 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰਹਿਣਗੀਆਂ।
Chandigarh School Holidays News: ਮੌਸਮ ਵਿਚ ਰੋਜਾਨਾ ਬਦਲ ਰਿਹਾ ਹੈ। ਕਦੇ ਧੁੰਦ ਹੈ, ਕਦੇ ਕੜਾਕੇ ਦੀ ਧੁੱਪ ਹੈ ਤੇ ਕਦੇ ਮੀਂਹ ਪੈ ਰਿਹਾ ਹੈ। ਮੌਸਮ ਵਿੱਚ ਆਏ ਇਸ ਬਦਲਾਅ ਤੋਂ ਲੋਕ ਵੀ ਹੈਰਾਨ ਹਨ। ਪਿਛਲੇ 24 ਘੰਟਿਆਂ ਵਿੱਚ 4.4 ਮਿਲੀਮੀਟਰ ਮੀਂਹ ਪਿਆ ਹੈ। ਮੀਂਹ ਤੋਂ ਬਾਅਦ ਸ਼ੁੱਕਰਵਾਰ ਨੂੰ ਸੂਰਜ ਨਿਕਲਿਆ। ਇਸ ਕਾਰਨ ਲੋਕਾਂ ਦੇ ਚਿਹਰੇ ਖਿੜ ਗਏ ਅਤੇ ਪਿਛਲੇ ਕਈ ਦਿਨਾਂ ਤੋਂ ਠੰਢ ਨਾਲ ਜੂਝ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਚੰਡੀਗੜ੍ਹ ਵਿਚ ਕੜਾਕੇ ਦੀ ਠੰਡ ਕਰਕੇ ਹੁਣ ਪ੍ਰਸ਼ਾਸਨ ਨੇ ਵਿਦਿਆਰਥੀਆਂ ਲਈ ਵੱਡਾ ਫੈਸਲਾ ਲਿਆ ਹੈ। ਠੰਢ ਕਾਰਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ (Chandigarh School Holidays) ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Bharat Jodo Yatra: ਪੰਜਾਬ 'ਚ ਭਾਰਤ ਜੋੜੋ ਯਾਤਰਾ ਦਾ ਤੀਜਾ ਦਿਨ, ਜਲੰਧਰ 'ਚ ਅੱਜ ਹੋਵੇਗੀ ਦਾਖ਼ਲ
ਇਹ ਹੈ ਜਾਰੀ ਹੋਇਆ ਨਵਾਂ ਫੈਸਲਾ
ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ (Chandigarh School Holidays) 21 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਲਿਆ ਹੈ। 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰਹਿਣਗੀਆਂ। ਸਕੂਲ ਨੌਂ ਵਜੇ ਖੁੱਲ੍ਹੇਗਾ। ਅੱਠਵੀਂ ਜਮਾਤ ਤੱਕ ਦੇ ਅਧਿਆਪਕਾਂ ਦੀ ਡਿਊਟੀ ਚਾਈਲਡ ਮੈਪਿੰਗ ਵਿੱਚ ਲਗਾਈ ਗਈ ਹੈ ਤਾਂ ਜੋ ਸਰਵੇ ਦਾ ਕੰਮ ਛੁੱਟੀਆਂ ਦੌਰਾਨ ਹੀ ਪੂਰਾ ਕੀਤਾ ਜਾ ਸਕੇ। ਸਿੱਖਿਆ ਵਿਭਾਗ ਨੇ ਇਹ ਹਦਾਇਤਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Chandigarh School Holidays) ਲਈ ਜਾਰੀ ਕੀਤੀਆਂ ਹਨ।
ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ ਸਿੱਖਿਆ ਡਾਇਰੈਕਟੋਰੇਟ, ਹਰਿਆਣਾ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (School Holidays) 21 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਸਕੂਲ 23 ਜਨਵਰੀ (ਸੋਮਵਾਰ) ਨੂੰ ਦੁਬਾਰਾ ਖੁੱਲ੍ਹਣ ਲਈ ਤਹਿ ਕੀਤੇ ਗਏ ਹਨ। ਹਾਲਾਂਕਿ, ਆਗਾਮੀ ਬੋਰਡ ਪ੍ਰੀਖਿਆਵਾਂ ਦੇ ਕਾਰਨ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਹਾਜ਼ਰ ਹੋਣਾ ਜ਼ਰੂਰੀ ਹੈ।