ਇਸਤਰੀ ਅਕਾਲੀ ਦਲ ਵੱਲੋਂ ਗਿਆਨੀ ਇਕਬਾਲ ਸਿੰਘ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਸ਼ਿਕਾਇਤ
Advertisement

ਇਸਤਰੀ ਅਕਾਲੀ ਦਲ ਵੱਲੋਂ ਗਿਆਨੀ ਇਕਬਾਲ ਸਿੰਘ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਸ਼ਿਕਾਇਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਤਾੜ ਦੀ ਸ਼ਿਕਾਇਤ ਕੀਤੀ ਗਈ ਹੈ।

ਇਸਤਰੀ ਅਕਾਲੀ ਦਲ ਵੱਲੋਂ ਗਿਆਨੀ ਇਕਬਾਲ ਸਿੰਘ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਸ਼ਿਕਾਇਤ

ਨਵੀਂ ਦਿੱਲੀ: ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਵੱਲੋਂ ਦਲ ਦੀ ਹੋਰਨਾਂ ਮਹਿਲਾਵਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਤਾੜ ਦੀ ਸ਼ਿਕਾਇਤ ਕੀਤੀ ਗਈ ਹੈ।

ਬੀਬੀ ਰਣਜੀਤ ਕੌਰ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਦਾ ਖੁਦ ਨੂੰ ਜੱਥੇਦਾਰ ਦੱਸ ਕੇ ਸ੍ਰੀ ਰਾਮ ਜਨਮ ਭੂਮੀ ਅਸਥਾਨ 'ਤੇ ਪੁੱਜਣਾ ਅਤੇ ਉੱਥੇ ਅਜਿਹੇ ਵਿਵਾਦਤ ਬਿਆਨ ਦੇਣਾ ਇਹ ਦਰਸ਼ਾਉਂਦਾ ਹੈ ਕਿ ਇਨ੍ਹਾਂ ਦੀ ਮਾਨਸਿਕਤਾ ਕੀ ਹੈ ਇਨ੍ਹਾਂ ਨੇ ਇੰਝ ਕਿਉਂ ਕੀਤਾ ਅਤੇ ਕਿਸ ਦੇ ਇਸ਼ਾਰੇ 'ਤੇ ਕੀਤਾ ਇਹ ਵੀ ਸੋਚਣ ਦਾ ਵਿਸ਼ਾ ਹੈ ਕਿਤੇ ਗਿਆਨੀ ਇਕਬਾਲ ਸਿੰਘ ਸਿੱਖ ਵਿਰੋਧੀ ਤਾਕਤਾਂ ਦੀ ਕਠਪੁਤਲੀ ਬਣ ਕੇ ਤਾਂ ਇੰਝ ਨਹੀਂ ਕਰ ਰਹੇ ਕਿਉਂਕਿ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਨੂੰ ਹਿੰਦੂ ਸਾਬਿਤ ਕਰਨਾ ਚਾੰਹੁਦੀਆਂ ਹਨ ਪਰ ਅੱਜ ਤੱਕ ਕਾਮਯਾਬ ਨਹੀਂ ਹੋ ਪਾਈਆਂ ਸ਼ਾਇਦ ਇਸੇ ਲਈ ਹੀ ਉਨ੍ਹਾਂ ਨੇ ਹੁਣ ਗਿਆਨੀ ਇਕਬਾਲ ਸਿੰਘ ਵਰਗੇ ਲੋਕਾਂ ਦਾ ਸਹਾਰਾ ਲੈ ਕੇ ਆਪਣੇ ਮਨਸੂਬੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਸਿੱਖ ਪੰਥ ਇਨ੍ਹਾਂ ਦੇ ਮਨਸੂਬੇ ਕਦੇ ਵੀ ਪੂਰੇ ਨਹੀਂ ਹੋਣ ਦੇਵੇਗਾ।

ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਇਕਬਾਲ ਸਿੰਘ ਖਿਲਾਫ਼ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਕਰ ਚੁਕਿਆ ਹੈ ਅਤੇ ਹੁਣ ਜੋ ਬੇਹਦ ਘਿਨੌਣੀ ਹਰਕਤ ਗਿਆਨੀ ਇਕਬਾਲ ਸਿੰਘ ਨੇ ਕੀਤੀ ਹੈ ਉਸ ਸਬੰਧ ਵਿਚ ਵੀ ਇੱਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਲਿਖਿਆ ਗਿਆ ਹੈ। ਜਿਸ ਵਿਚ ਇਸ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਬੀਬੀ ਰਣਜੀਤ ਕੌਰ ਨਾਲ ਬਲਜੀਤ ਕੌਰ, ਦਲਬੀਰ ਕੌਰ, ਸੁਰਬੀਰ ਕੌਰ, ਦਵਿੰਦਰ ਕੌਰ, ਚਰਨਜੀਤ ਕੌਰ, ਮੰਜੀਤ ਕੌਰ ਆਦਿ ਮਹਿਲਾਵਾਂ ਨੇ ਵੀ ਗਿਆਨੀ ਇਕਬਾਲ ਸਿੰਘ ਦੇ ਖਿਲਾਫ਼ ਕਾਰਵਾਈ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਪੀਲ ਕੀਤੀ ਹੈ।

Watch Live Tv-

Trending news