Wrestler Protest: ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਮੁਖੀ ਅਤੇ ਹੋਰ ਕੋਚਾਂ ਦੇ ਖਿਲਾਫ ਇਸ ਸਾਲ ਦੇ ਸ਼ੁਰੂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਚੋਟੀ ਦੇ ਭਾਰਤੀ ਪਹਿਲਵਾਨਾਂ ਨੇ ਤਾਜ਼ਾ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ ਤੇ ਦਿੱਲੀ ਦੇ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸੱਤ ਮਹਿਲਾ ਪਹਿਲਵਾਨਾਂ ਨੇ ਕੇਂਦਰੀ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਹੈ।


COMMERCIAL BREAK
SCROLL TO CONTINUE READING

ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਹੋਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲੋਂ ਨਿਰਾਸ਼ ਹਨ ਕਿ ਇਸ ਮੁੱਦੇ 'ਤੇ ਬਣੇ ਸਰਕਾਰੀ ਪੈਨਲ ਦੀ ਰਿਪੋਰਟ ਅਜੇ ਤੱਕ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਰਿਪੋਰਟ, ਜਿਸ ਵਿੱਚ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ, ਨੂੰ ਜਨਤਕ ਕੀਤਾ ਜਾਵੇ। ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ, ਸ਼ਿਕਾਇਤਕਰਤਾਵਾਂ ਵਿੱਚੋਂ ਇੱਕ ਨਾਬਾਲਗ ਲੜਕੀ ਹੈ।" ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾਵਾਂ ਦੇ ਨਾਂ ਲੀਕ ਨਹੀਂ ਹੋਣੇ ਚਾਹੀਦੇ।


ਇੱਕ ਹੋਰ ਸੀਨੀਅਰ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ, "ਅਸੀਂ ਉਦੋਂ ਤੱਕ ਇੱਥੋਂ ਇਥੋਂ ਨਹੀਂ ਜਾਵਾਂਗੇ ਜਦੋਂ ਤੱਕ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ।" ਵਿਨੇਸ਼ ਫੋਗਾਟ ਨੇ ਕਿਹਾ ਕਿ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ, "ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ, ਅਸੀਂ ਇੱਥੇ ਸੌਂਵਾਂਗੇ ਅਤੇ ਖਾਵਾਂਗੇ। ਅਸੀਂ ਤਿੰਨ ਮਹੀਨਿਆਂ ਤੋਂ ਉਨ੍ਹਾਂ (ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਹੋਰ ਸਬੰਧਤ ਅਧਿਕਾਰੀਆਂ) ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਕਮੇਟੀ ਦੇ ਮੈਂਬਰ ਸਾਨੂੰ ਕੋਈ ਜਵਾਬ ਨਹੀਂ ਦੇ ਰਹੇ ਹਨ।" ਖੇਡ ਮੰਤਰਾਲੇ ਨੇ ਵੀ ਕੁਝ ਨਹੀਂ ਕਿਹਾ। ਉਹ ਸਾਡੀ ਕਾਲ ਵੀ ਨਹੀਂ ਚੁੱਕਦੇ। ਅਸੀਂ ਦੇਸ਼ ਲਈ ਮੈਡਲ ਜਿੱਤੇ ਹਨ ਅਤੇ ਇਸ ਲਈ ਆਪਣਾ ਕਰੀਅਰ ਦਾਅ ’ਤੇ ਲਾਇਆ ਹੈ।


ਇਹ ਵੀ ਪੜ੍ਹੋ : Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ


ਖੇਡ ਮੰਤਰਾਲੇ ਨੇ 23 ਜਨਵਰੀ ਨੂੰ ਮਸ਼ਹੂਰ ਮੁੱਕੇਬਾਜ਼ ਐਮਸੀ ਮੈਰੀਕਾਮ ਦੀ ਅਗਵਾਈ ਹੇਠ ਪੰਜ ਮੈਂਬਰੀ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਸੀ ਤੇ ਉਸ ਨੂੰ ਇੱਕ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਸੀ। ਇਸਦੀ ਸਮਾਂ ਮਿਆਦ ਬਾਅਦ ਵਿੱਚ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਸੀ ਅਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਬੇਨਤੀ 'ਤੇ ਬਬੀਤਾ ਫੋਗਾਟ ਨੂੰ ਜਾਂਚ ਪੈਨਲ ਦੇ ਛੇਵੇਂ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਕਮੇਟੀ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਆਪਣੀ ਰਿਪੋਰਟ ਸੌਂਪ ਦਿੱਤੀ ਸੀ ਪਰ ਮੰਤਰਾਲੇ ਨੇ ਅਜੇ ਤੱਕ ਇਸ ਦੇ ਨਤੀਜੇ ਜਨਤਕ ਨਹੀਂ ਕੀਤੇ ਹਨ।


ਇਹ ਵੀ ਪੜ੍ਹੋ : Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?