Chandigarh News: ਵਿਜੀਲੈਂਸ ਮੁਲਾਜ਼ਮ ਬਣ ਕੇ 2,50,000 ਰੁਪਏ ਦੀ ਲਈ ਰਿਸ਼ਵਤ, ਦੋ ਆਮ ਵਿਅਕਤੀ ਕਾਬੂ
Advertisement
Article Detail0/zeephh/zeephh2185009

Chandigarh News: ਵਿਜੀਲੈਂਸ ਮੁਲਾਜ਼ਮ ਬਣ ਕੇ 2,50,000 ਰੁਪਏ ਦੀ ਲਈ ਰਿਸ਼ਵਤ, ਦੋ ਆਮ ਵਿਅਕਤੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਵਿਜੀਲੈਂਸ ਕਰਮਚਾਰੀਆਂ ਦੇ ਨਾਮ 'ਤੇ 2,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਆਮ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ

Chandigarh News: ਵਿਜੀਲੈਂਸ ਮੁਲਾਜ਼ਮ ਬਣ ਕੇ 2,50,000 ਰੁਪਏ ਦੀ ਲਈ ਰਿਸ਼ਵਤ,  ਦੋ ਆਮ ਵਿਅਕਤੀ ਕਾਬੂ

Chandigarh News: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਵਿਜੀਲੈਂਸ ਕਰਮਚਾਰੀਆਂ ਦੇ ਨਾਮ 'ਤੇ 2,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਆਮ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਡਰੋਲੀ, ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ; Chandigarh News: ਚੰਡੀਗੜ੍ਹ 'ਚ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 3 ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਵਾਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਦੀ ਮਦਦ ਕਰਨ ਬਦਲੇ 2,50,000 ਰੁਪਏ ਲੈ ਲਏ ਸਨ। ਰੁਪਏ ਦੀ ਰਿਸ਼ਵਤ ਲੈਂਦੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਵਿਜੀਲੈਂਸ ਬਿਓਰੋ ਰੇਂਜ, ਪਟਿਆਲਾ ਵਿਖੇ ਮਿਤੀ 28.03.2024 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ;  Sangrur Liquor Case: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ- ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ
 

Trending news