Chandigarh News: ਅਯੁੱਧਿਆ ਰਾਮ ਮੰਦਰ ਨੂੰ ਲੈ ਕੇ ਚੰਡੀਗੜ੍ਹ 'ਚ ਰੌਣਕਾਂ, ਰਾਮਮਈ ਹੋਇਆ ਪੂਰਾ ਸ਼ਹਿਰ
Advertisement
Article Detail0/zeephh/zeephh2071653

Chandigarh News: ਅਯੁੱਧਿਆ ਰਾਮ ਮੰਦਰ ਨੂੰ ਲੈ ਕੇ ਚੰਡੀਗੜ੍ਹ 'ਚ ਰੌਣਕਾਂ, ਰਾਮਮਈ ਹੋਇਆ ਪੂਰਾ ਸ਼ਹਿਰ

Chandigarh News: ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਸਬੰਧੀ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਆਪੋ-ਆਪਣੇ ਢੰਗ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Chandigarh News: ਅਯੁੱਧਿਆ ਰਾਮ ਮੰਦਰ ਨੂੰ ਲੈ ਕੇ ਚੰਡੀਗੜ੍ਹ 'ਚ ਰੌਣਕਾਂ, ਰਾਮਮਈ ਹੋਇਆ ਪੂਰਾ ਸ਼ਹਿਰ

Chandigarh News: ਅੱਜ ਇਤਿਹਾਸਕ ਨਗਰੀ ਅਯੁੱਧਿਆ ਵਿੱਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਵਿਸ਼ਵ ਵਿੱਚ ਵੱਸ ਰਹੇ ਹਿੰਦੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਰ ਕੋਈ ਆਪਣੇ-ਆਪਣੇ ਤਰੀਕੇ ਨਾਲ ਸ਼ਰਧਾ ਜ਼ਾਹਿਰ ਕਰ ਰਿਹਾ ਹੈ। ਇਸ ਪ੍ਰੋਗਰਾਮ ਨੂੰ ਲੈ ਕੇ ਭਾਰਤ ਭਰ ਦੇ ਹਿੰਦੂਆਂ ਵੱਲੋਂ ਇਸ ਪ੍ਰੋਗਰਾਮ ਦੀ ਖੁਸ਼ੀ ਮਨਾਈ ਜਾ ਰਹੀ ਹੈ।

ਇਸ ਧਾਰਮਿਕ ਪ੍ਰੋਗਰਾਮ ਨੂੰ ਲੈ ਕੇ ਟ੍ਰਾਈਸਿਟੀ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਆਪੋ-ਆਪਣੇ ਢੰਗ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਚੰਡੀਗੜ੍ਹ ਵਿੱਚ ਵੀ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਸ਼ਹਿਰ ਦੇ ਸਾਰੇ ਮੰਦਰਾਂ ਅਤੇ ਮਾਰਕੀਟਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਮੰਦਰ ਕਮੇਟੀਆਂ ਤੇ ਮਾਰਕੀਟ ਕਮੇਟੀਆਂ ਵੱਲੋਂ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਜਾ ਰਹੇ ਹਨ।

ਸੈਕਟਰ-18 ਵਿਖੇ ਸਥਿਤ ਮੰਦਰ ਵਿੱਚ 108 ਕੁਇੰਟਲ (10 ਹਜ਼ਾਰ 800 ਕਿਲੋ) ਲੱਡੂ ਤਿਆਰ ਕੀਤਾ ਗਿਆ ਹੈ। ਇਸ ਵਿੱਚੋਂ ਕੁਝ ਲੱਡੂਆਂ ਦਾ ਪ੍ਰਸ਼ਾਦ ਅਯੁੱਧਿਆ ਭੇਜਿਆ ਜਾਵੇਗਾ, ਜਦੋਂ ਕਿ ਬਾਕੀ ਲੱਡੂ ਚੰਡੀਗੜ੍ਹ ਵਿੱਚ ਲੋਕਾਂ ਤੱਕ ਪ੍ਰਸਾਦ ਦੇ ਰੂਪ ਵਿੱਚ ਪਹੁੰਚਾਏ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਮੰਦਰਾਂ ਤੇ ਮਾਰਕੀਟ ਕਮੇਟੀਆਂ ਵੱਲੋਂ ਲੰਗਰ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ 150 ਤੋਂ ਵੱਧ ਥਾਵਾਂ ’ਤੇ ਲੰਗਰ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੰਜਾਬ ਪੁਲਿਸ ਦੇ ਏਡੀਜੀਪੀ ਏਕੇ ਪਾਂਡੇ, ਜੀਜੀਡੀ ਐੱਸਡੀ ਕਾਲਜ ਸੈਕਟਰ-32 ਦੇ ਪ੍ਰਿੰਸੀਪਲ ਅਜੇ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਤੇ ਖ਼ੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸ਼ਿਵਾਨੰਦ ਚੌਬੇ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ ਲਗਭਗ ਇੱਕ ਸੌ ਤੋਂ ਵੱਧ ਲੋਕਾਂ ਨੇ ਖ਼ੂਨਦਾਨ ਕੀਤਾ।

ਇਸਦੇ ਨਾਲ ਹੀ ਇਥੇ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ਵਿਖੇ ਵੀ 15 ਜਨਵਰੀ ਤੋਂ ਵਿਸ਼ੇਸ਼ ਪੰਡਾਲ ਲਗਾਇਆ ਹੋਇਆ ਹੈੈ। ਇਸ ਤੋਂ ਇਲਾਵਾ ਸੋਹਾਣਾ ਵਿੱਚ ਲੋਕਾਂ ਵਿੱਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Ram Mandir Pran Pratishtha: ਅਯੁੱਧਿਆ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ; ਸਵੇਰੇ 10 ਵਜੇ ਗੂੰਜੇਗੀ ਮੰਗਲ ਧੁਨੀ, ਜਾਣੋ ਪੂਰਾ ਸਮਾਂ ਸਾਰਨੀ

Trending news