Amritsar News: ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ- ਅਰਵਿੰਦ ਕੇਜਰੀਵਾਲ
Advertisement
Article Detail0/zeephh/zeephh2251595

Amritsar News: ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ- ਅਰਵਿੰਦ ਕੇਜਰੀਵਾਲ

Amritsar News: ਭਾਜਪਾ ਸੱਤਾ ’ਤੇ ਕਾਬਜ਼ ਹੋਣ ਲਈ 400 ਸੀਟਾਂ ਮੰਗ ਰਹੀ ਹੈ ਅਤੇ ਕਹਿ ਰਹੀ ਹੈ ਕਿ ਉਹ ਵੱਡੇ ਕੰਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੜ ਸੱਤਾ 'ਚ ਆਉਣ ਤੋਂ ਬਾਅਦ ਭਾਜਪਾ ਦੇਸ਼ ਦੇ ਉਸ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

Amritsar News: ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ-  ਅਰਵਿੰਦ ਕੇਜਰੀਵਾਲ

Amritsar News: ਦਿੱਲੀ ਸ਼ਰਾਬ ਘੁਟਾਲੇ ਦੇ ਕੇਸ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਰੋਡ ਸ਼ੋਅ ਕੀਤਾ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ, ‘ਆਪ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਮੌਜੂਦ ਸਨ।

ਇਸ ਤੋਂ ਬਾਅਦ ਅੰਮ੍ਰਿਤਸਰ ਦੇ ਲਾਹੌਰੀ ਗੇਟ ਵਿਖੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਲਈ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਹ ਜਦੋਂ ਜੇਲ੍ਹ 'ਚ ਸਨ ਤਾਂ ਭਗਵੰਤ ਮਾਨ ਮੈਨੂੰ ਮਿਲਣ ਲਈ ਆਏ ਤਾਂ ਉਨ੍ਹਾਂ ਤੋਂ ਵੀ ਪੰਜਾਬ ਦੇ ਲੋਕਾਂ ਦਾ ਹਾਲਚਾਲ ਪੁੱਛਦਾ ਰਿਹਾ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਜੇਲ੍ਹ 'ਚ ਸਨ ਤਾਂ ਉਨ੍ਹਾਂ ਨੂੰ ਉੱਥੇ ਰਹਿ ਕੇ ਵੀ ਦਿੱਲੀ ਤੇ ਪੰਜਾਬ ਦੇ ਲੋਕਾਂ ਦੀ ਫ਼ਿਕਰ ਸੀ। ਜਦੋਂ ਮੈਂ ਜੇਲ੍ਹ ਵਿੱਚ ਸੀ ਤਾਂ ਇਹੀ ਸੋਚਦੇ ਸਨ ਕਿ ਆਖ਼ਰਕਾਰ ਉਨ੍ਹਾਂ ਨੂੰ ਜੇਲ੍ਹ 'ਚ ਕਿਉਂ ਬੰਦ ਕੀਤਾ ਗਿਆ। ਜਦਕਿ ਉਹ ਤਾਂ ਆਮ ਆਦਮੀ ਹੈ ਤੇ ਉਨ੍ਹਾਂ ਦੀ ਪਾਰਟੀ ਵੀ ਛੋਟੀ ਜਿਹੀ ਹੀ ਹੈ। ਬਾਅਦ 'ਚ ਉਨ੍ਹਾਂ ਨੂੰ ਸਮਝ ਆਈ ਕਿ ਉਨ੍ਹਾਂ ਨੇ ਦਿੱਲੀ ਤੇ ਪੰਜਾਬ ਦੀ ਜਨਤਾ ਲਈ ਬਿਹਤਰ ਕੰਮ ਕੀਤੇ ਹਨ। ਉੱਥੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਸਿੱਖਿਆ ਦਾ ਪੱਧਰ ਵਧੀਆ ਕਰ ਦਿੱਤਾ ਹੈ। ਦੇਸ਼ ਦੀ ਗ਼ਰੀਬ ਤੇ ਆਮ ਜਨਤਾ ਦੇ ਹੱਕ 'ਚ ਹੋ ਰਹੇ ਕੰਮ ਇਨ੍ਹਾਂ ਤੋਂ ਦੇਖੇ ਨਹੀਂ ਜਾ ਰਹੇ। ਇਹ ਲੋਕ ਨਹੀਂ ਚਾਹੁੰਦੇ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਮਿਲੇ ਤੇ ਬੱਚਿਆਂ ਦੇ ਸਕੂਲਾਂ 'ਚ ਸੁਧਾਰ ਹੋਵੇ। 

ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ 'ਚ ਮੁਹੱਲਾ ਕਲੀਨਿਕ ਬਣਾਏ ਹਨ ਦਿੱਲੀ ਦੇ ਢਾਈ ਕਰੋੜ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਹਨ, ਪਰ ਜਦੋਂ ਤਿਹਾੜ ਜੇਲ੍ਹ 'ਚ ਗਏ ਤਾਂ ਉਨ੍ਹਾਂ ਨੂੰ 15 ਦਿਨਾਂ ਤੱਕ ਸ਼ੂਗਰ ਵੀ ਦਵਾਈ ਨਹੀਂ ਦਿੱਤੀ ਗਈ। ਮੈਂ ਸ਼ੂਗਰ ਦਾ ਮਰੀਜ਼ ਹਾਂ ਮੈਨੂੰ ਇਨਸੁਲਿਨ ਨਹੀਂ ਦਿੱਤੇ ਗਏ।

ਭਾਜਪਾ ਸੱਤਾ ’ਤੇ ਕਾਬਜ਼ ਹੋਣ ਲਈ 400 ਸੀਟਾਂ ਮੰਗ ਰਹੀ ਹੈ ਅਤੇ ਕਹਿ ਰਹੀ ਹੈ ਕਿ ਉਹ ਵੱਡੇ ਕੰਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੜ ਸੱਤਾ 'ਚ ਆਉਣ ਤੋਂ ਬਾਅਦ ਭਾਜਪਾ ਦੇਸ਼ ਦੇ ਉਸ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਲਿਖਿਆ ਹੈ। ਭਾਜਪਾ ਸੱਤਾ 'ਚ ਆਉਣ ਤੋਂ ਬਾਅਦ ਦੇਸ਼ 'ਚ ਐੱਸਸੀ ਐੱਸਟੀ, ਓਬੀਸੀ ਤੇ ਹੋਰ ਰਾਖਵੇਂਕਰਨ ਨੂੰ ਖ਼ਤਮ ਕਰ ਦੇਵੇਗੀ। ਇਸ ਤੋਂ ਇਲਾਵਾ ਜੇਕਰ ਭਾਜਪਾ ਸੱਤਾ 'ਚ ਆ ਗਈ ਤਾਂ ਦੇਸ਼ 'ਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਦੇਸ਼ 'ਚ ਤਾਨਾਸ਼ਾਹ ਰਾਜ ਸਥਾਪਿਤ ਹੋਵੇਗਾ।

Trending news