Lehragaga News: ਭਾਜਪਾ ਦੇ ਬੂਥ ਸੰਮੇਲਨ ਦਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ
Advertisement
Article Detail0/zeephh/zeephh2193458

Lehragaga News: ਭਾਜਪਾ ਦੇ ਬੂਥ ਸੰਮੇਲਨ ਦਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ

Lehragaga News: ਲਹਿਰਾਗਾਗਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਚੱਲ ਰਹੇ ਬੂਥ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਬਰਦਸਤ ਵਿਰੋਧ ਕੀਤਾ। 

Lehragaga News: ਭਾਜਪਾ ਦੇ ਬੂਥ ਸੰਮੇਲਨ ਦਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ

Lehragaga News (ਅਨਿਲ ਜੈਨ): ਲਹਿਰਾਗਾਗਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਚੱਲ ਰਹੇ ਬੂਥ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਬਰਦਸਤ ਵਿਰੋਧ ਕੀਤਾ। ਕਿਸਾਨ ਯੂਨੀਅਨ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਉਸ ਤੋਂ ਬਾਅਦ ਉਨ੍ਹਾਂ ਨੇ ਬੱਸ ਸਟੈਂਡ ਨੇੜੇ ਧਰਨਾ ਸ਼ੂਰੂ ਕਰ ਦਿੱਤਾ।

ਭਾਰਤੀ ਜਨਤਾ ਪਾਰਟੀ ਦੇ ਬੂਥ ਸੰਮੇਲਨ ਦੇ ਮੱਦੇਨਜ਼ਰ ਭਾਰੀ ਗਿਣਤੀ ਵਿੱਚ ਪੁਲਿਸ ਤਾਇਨਾਤ ਸੀ। ਸੂਚਨਾ ਮਿਲਣ ਉਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਉਥੇ ਪੁੱਜ ਗਏ ਅਤੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ।

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਪੰਜਾਬ ਵਿੱਚ ਕਿਤੇ ਵੀ ਭਾਜਪਾ ਦਾ ਪ੍ਰੋਗਰਾਮ ਹੁੰਦਾ ਹੈ ਉੱਥੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ। ਇਸੇ ਦੇ ਚੱਲਦਿਆਂ ਅੱਜ ਲਹਿਰਾਗਾਗਾ ਵਿੱਚ ਭਾਜਪਾ ਵੱਲੋਂ ਬੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਜਪਾ ਦੇ ਵੱਡੇ ਆਗੂ ਪਹੁੰਚ ਰਹੇ ਹਨ।

ਉਨ੍ਹਾਂ ਦਾ ਘਿਰਾਓ ਕਰਨ ਲਈ, ਉਨ੍ਹਾਂ ਨੂੰ ਸਵਾਲ ਕਰਨ ਲਈ ਤੇ ਵਿਰੋਧ ਕਰਨ ਲਈ ਪਹੁੰਚੇ ਹਨ। ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਕਾਂਗਰਸ ਉਨ੍ਹਾਂ ਦਾ ਵਿਰੋਧ ਕਰਵਾ ਰਹੀ ਹੈ। ਕਿਸਾਨ ਯੂਨੀਅਨ ਨੇ ਭਾਜਪਾ ਦੇ ਬੂਥ ਸੰਮੇਲਨ ਦੇ ਗੇਟ ਅੱਗੇ ਪਹੁੰਚ ਕੇ ਨਾਅਰੇਬਾਜ਼ੀ ਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਤਾਇਆ।

ਉਧਰ ਦੂਜੇ ਪਾਸੇ ਭਾਜਪਾ ਦੇ ਹਲਕਾ ਇੰਚਾਰਜ ਵਿਨੋਦ ਸਿੰਗਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਲਹਿਰਾਗਾਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਬੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕ ਸਭਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਤੇ ਭਾਜਪਾ ਨੇਤਾ ਅਰਵਿੰਦ ਖੰਨਾ ਇੱਥੇ ਵਿਸ਼ੇਸ਼ ਤੌਰ ਉਤੇ ਪਹੁੰਚ ਰਹੇ ਹਨ।

ਜਦੋਂ ਉਨ੍ਹਾੰ ਤੋਂ ਪੁੱਛਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਤੁਹਾਡਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਵੀ ਵਿਰੋਧ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਜਾਣ ਕਿਉਂਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਵੱਡੇ ਕੰਮ ਕੀਤੇ ਹਨ।

ਇਹ ਵੀ ਪੜ੍ਹੋ : Sidhu Moosewala: ਬਾਪੂ ਬਲਕੌਰ ਸਿੰਘ ਨੇ ਪਾਲ ਸਮਾਓ ਦੇ ਪੈਰੀ ਆਪਣੇ ਹੱਥੀਂ ਪਾਈ ਜੁੱਤੀ, ਖੁਸ਼ੀਆਂ ਵਾਪਿਸ ਆਉਣ ਦਾ ਲਿਆ ਸੀ ਪ੍ਰਣ

Trending news