BSF ਨੂੰ ਮਿਲੀ ਵੱਡੀ ਕਾਮਯਾਬੀ; ਪਾਕਿਸਤਾਨੀ ਡਰੋਨ ਕੀਤਾ ਢੇਰ, 4 ਪਿਸਤੌਲ-8 ਮੈਗਜ਼ੀਨ ਬਰਾਮਦ
Advertisement
Article Detail0/zeephh/zeephh1533518

BSF ਨੂੰ ਮਿਲੀ ਵੱਡੀ ਕਾਮਯਾਬੀ; ਪਾਕਿਸਤਾਨੀ ਡਰੋਨ ਕੀਤਾ ਢੇਰ, 4 ਪਿਸਤੌਲ-8 ਮੈਗਜ਼ੀਨ ਬਰਾਮਦ

Gurdaspur Breaking news: ਬੀਐਸਐਫ ਨੇ ਦੱਸਿਆ ਕਿ 17-18 ਜਨਵਰੀ ਨੂੰ ਗੁਰਦਾਸਪੁਰ ਦੇ ਪਿੰਡ ਉੱਚਾ ਟਕਲਾ ਦੇ ਬਾਹਰਵਾਰ ਤਾਇਨਾਤ ਬੀਐਸਐਫ ਦੀ ਟੀਮ ਨੇ ਪਾਕਿਸਤਾਨ ਤੋਂ ਆਉਣ ਵਾਲੇ ਇੱਕ ਸ਼ੱਕੀ ਡਰੋਨ ਦੀ ਆਵਾਜ਼ ਸੁਣੀ। ਇਸ ਦੌਰਾਨ ਟੀਮ ਨੇ ਪਾਕਿਸਤਾਨੀ ਡਰੋਨ ਨੂੰ ਢੇਰ ਕਰ ਦਿੱਤਾ।

BSF ਨੂੰ ਮਿਲੀ ਵੱਡੀ ਕਾਮਯਾਬੀ; ਪਾਕਿਸਤਾਨੀ ਡਰੋਨ ਕੀਤਾ ਢੇਰ, 4 ਪਿਸਤੌਲ-8 ਮੈਗਜ਼ੀਨ ਬਰਾਮਦ

Gurdaspur Breaking news: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।  ਇਸ ਵਿਚਾਲੇ ਅੱਜ ਤਾਜਾਂ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਸੀਮਾ ਸੁਰੱਖਿਆ ਬਲ  (BSF) ਦੀ ਟੀਮ ਨੇ ਡਰੋਨ 'ਚੋਂ ਚੀਨ ਦੇ (Gurdaspur Drone news)  ਬਣੇ 4 ਪਿਸਤੌਲ, 8 ਮੈਗਜ਼ੀਨ ਅਤੇ 47 ਕਾਰਤੂਸ ਬਰਾਮਦ ਕੀਤੇ ਹਨ।

ਦੱਸ ਦੇਈਏ ਕਿ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਉੱਚਾ ਟਕਲਾ ਦੀ ਹੈ ਜਿਥੇ ਸੀਮਾ ਸੁਰੱਖਿਆ ਬਲ (BSF) ਨੇ ਤਸਕਰਾਂ ਦੇ ਮਨਸੂਬਿਆਂ ਨੂੰ (Gurdaspur Drone news)  ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 17-18 ਜਨਵਰੀ 2023 ਦੀ ਰਾਤ ਨੂੰ ਸੀਮਾ ਸੁਰੱਖਿਆ ਬਲ ਨੇ ਪਾਕਿਸਤਾਨੀ ਡਰੋਨ ਨੂੰ ਢੇਰ ਕਰ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੂੰ ਡੋਰਨੇ ਵਿੱਚੋਂ ਚੀਨ ਦੇ ਬਣੇ 4 ਪਿਸਤੌਲ, 8 ਮੈਗਜ਼ੀਨ ਅਤੇ 47 ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ; ਕੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਵੀ ਸਿੱਖ ਸੰਗਤਾਂ ਨੂੰ ਨਹੀਂ ਮਿਲੇਗਾ ਇਨਸਾਫ਼ ?

ਪੀਆਰਓ ਬੀਐਸਐਫ ਨੇ ਦੱਸਿਆ ਕਿ ਦੇਰ ਰਾਤ ਤੋਂ ਸੀਮਾ ਸੁਰੱਖਿਆ ਬਲ ( Gurdaspur BSF)ਅਤੇ ਪੁਲਿਸ ਦੇ ਸਹਿਯੋਗ ਨਾਲ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੂਜੇ ਪਾਸੇ ਬੀਐਸਐਫ ਨੇ ਦੱਸਿਆ ਕਿ 17-18 ਜਨਵਰੀ ਨੂੰ ਗੁਰਦਾਸਪੁਰ ਦੇ ਪਿੰਡ ਉੱਚਾ ਟਕਲਾ ਦੇ ਬਾਹਰਵਾਰ ਤਾਇਨਾਤ ਬੀਐਸਐਫ ਦੀ ਟੀਮ ਨੇ ਪਾਕਿਸਤਾਨ ਤੋਂ ਆਉਣ ਵਾਲੇ ਇੱਕ ਸ਼ੱਕੀ ਡਰੋਨ ਦੀ ਆਵਾਜ਼ ਸੁਣੀ। 

ਸ਼ੱਕੀ ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ (Gurdaspur BSF) ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ। ਗੋਲੀਬਾਰੀ ਦੌਰਾਨ ਪਾਰਟੀ ਨੂੰ ਆਸ-ਪਾਸ ਦੇ ਇਲਾਕੇ 'ਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਵੀ ਸੁਣਾਈ ਦਿੱਤੀ। ਜਦੋਂ ਉਨ੍ਹਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਇਕ ਪੈਕਟ 'ਚ ਚਾਰ ਚੀਨੀ ਪਿਸਤੌਲ, ਅੱਠ ਮੈਗਜ਼ੀਨ ਬੰਨ੍ਹੇ ਹੋਏ ਮਿਲੇ।

ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ (Gurdaspur Drone news) ਡਰੋਨ ਦੀ ਆਵਾਜ਼ ਸੁਣੀ ਅਤੇ ਜਵਾਨਾਂ ਨੇ ਕਰੀਬ 17 ਰਾਉਂਡ ਫਾਇਰ ਕੀਤੇ। ਇਸ ਦੌਰਾਨ ਡਰੋਨ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।

Trending news