Ferozepur News: ਫ਼ਿਰੋਜ਼ਪੁਰ 'ਚ ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ
Advertisement
Article Detail0/zeephh/zeephh2113577

Ferozepur News: ਫ਼ਿਰੋਜ਼ਪੁਰ 'ਚ ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ

Ferozepur News: ਕਾਰ 'ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Ferozepur News: ਫ਼ਿਰੋਜ਼ਪੁਰ 'ਚ ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਇੱਕ ਜ਼ਖ਼ਮੀ

Ferozepur News: ਫ਼ਿਰੋਜ਼ਪੁਰ ਦੇ ਮੱਖੂ ਦੇ ਨੈਸ਼ਨਲ ਹਾਈਵੇਅ 54 'ਤੇ ਜ਼ੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ 'ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ, ਸੂਚਨਾ ਮਿਲਦੇ ਹੀ ਥਾਣਾ ਮੱਖੂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਚਸ਼ਮਦੀਦਾਂ ਨੇ ਦੱਸਿਆ ਕਿ ਸਵਿਫਟ ਕਾਰ 54 ਨੈਸ਼ਨਲ ਹਾਈਵੇ 'ਤੇ ਜ਼ੀਰਾ ਤੋਂ ਮੱਖੂ ਵੱਲ ਆ ਰਹੀ ਸੀ, ਜਿਵੇਂ ਹੀ ਇਹ ਪਿੰਡ ਖਡੂਰ ਸਥਿਤ ਮੈਰਿਜ ਪੈਲੇਸ ਨੇੜੇ ਪਹੁੰਚੀ ਤਾਂ ਅਚਾਨਕ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਈ ਅਤੇ ਪੈਲੇਸ ਦੀ ਕੰਧ ਨਾਲ ਟਕਰਾ ਗਈ। ਜਿਨ੍ਹਾਂ ਵਿੱਚੋਂ 5 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ ਸਾਰੇ ਨੌਜਵਾਨ ਬਠਿੰਡਾ ਵਿੱਚ ਵੈਟਰਨਰੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ।

ਇਸ ਹਾਦਸੇ ਵਿੱਚ ਕਾਰ ਸਵਾਰਾਂ ਵਿੱਚ ਜੁਗਰਾਜ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਧੋਬਾ ਅੰਮ੍ਰਿਤਸਰ, ਗੁਰਕੀਰਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਛੋਟੇਪੁਰ ਜ਼ਿਲ੍ਹਾ ਗੁਰਦਾਸਪੁਰ ਅਤੇ ਵੰਸ਼ਦੀਪ ਪੁੱਤਰ ਜਤਿੰਦਰ ਕੁਮਾਰ ਵਾਸੀ ਮੁਹੱਲਾ ਪੱਟੀ ਜ਼ਿਲ੍ਹਾ ਗੁਰਦਾਸਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਚੰਦ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਆਲੋਵਾਲ ਜ਼ਿਲ੍ਹਾ ਗੁਰਦਾਸਪੁਰ ਦੀ ਇਲਾਜ ਦੌਰਾਨ ਮੌਤ ਹੋ ਗਈ। ਗੁਰਮਨ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਗੁਰਦਾਸਪੁਰ ਅਤੇ ਜੋਬਨ ਵਾਸੀ ਪਠਾਨਕੋਟ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Kisan Andolan 2.0: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਜੱਥੇਬੰਦੀਆਂ ਦਾ ਵੱਡਾ ਐਲਾਨ !

ਪੁਲਿਸ ਨੇ ਮੌਕੇ 'ਤੇ ਪਹੁੰਚ ਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Congress Protest: ਪੰਜਾਬ ਕਾਂਗਰਸ ਨੇ ਘੇਰਿਆ ਬੀਜੇਪੀ ਦਫ਼ਤਰ, ਕੇਂਦਰ ਅਤੇ ਹਰਿਆਣਾ ਕਿਸਾਨਾਂ 'ਤੇ ਤਸ਼ੱਦਤ ਬੰਦ ਕਰੇ- ਵੜਿੰਗ

 

Trending news