Giani Raghbir Singh News: ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਗਿਆਨੀ ਰਘਬੀਰ ਸਿੰਘ ਵੱਲੋਂ SGPC ਨੂੰ ਆਦੇਸ਼
Advertisement
Article Detail0/zeephh/zeephh1952101

Giani Raghbir Singh News: ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਗਿਆਨੀ ਰਘਬੀਰ ਸਿੰਘ ਵੱਲੋਂ SGPC ਨੂੰ ਆਦੇਸ਼

Giani Raghbir Singh News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

Giani Raghbir Singh News: ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਗਿਆਨੀ ਰਘਬੀਰ ਸਿੰਘ ਵੱਲੋਂ SGPC ਨੂੰ ਆਦੇਸ਼

Giani Raghbir Singh News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ।

ਸਿੰਘ ਸਾਹਿਬ ਜੀ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਇਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।

ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ।

ਇਸੇ ਤਰ੍ਹਾਂ ਦੇਸ਼ ਆਜ਼ਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ਉਤੇ ਦਸਤਖ਼ਤੀ ਮੁਹਿੰਮ ਦੌਰਾਨ ਸੰਗਤ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਤੇ ਲੰਮੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ। ਇਸੇ ਵਿੱਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ।

ਇਹ ਵੀ ਪੜ੍ਹੋ : Delhi Pollution News: ਦਿੱਲੀ ਦੀ ਆਬੋ-ਹਵਾ ਅਜੇ ਵੀ ਪਲੀਤ; ਜ਼ਹਿਰੀਲੇ ਧੂੰਏਂ ਦੀ ਪਰਤ 'ਚ ਸਾਹ ਲੈਣਾ ਔਖਾ

Trending news