Baisakhi Festival: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
Advertisement
Article Detail0/zeephh/zeephh2198167

Baisakhi Festival: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

Baisakhi Festival: ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

Baisakhi Festival: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

Baisakhi Festival (ਭਰਤ ਸ਼ਰਮਾ): ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ।

ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿੱਚ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।

ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 11 ਤੇ 12 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ।

ਇਹ ਵੀ ਪੜ੍ਹੋ : Sanjay Tandon News: ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਟਿਕਟ; ਸੰਜੇ ਟੰਡਨ ਨੂੰ ਐਲਾਨਿਆ ਉਮੀਦਵਾਰ

ਉਨ੍ਹਾਂ ਆਖਿਆ ਕਿ ਇਸ ਵਾਰ 1525 ਵਿੱਚੋਂ 596 ਦੇ ਵੀਜ਼ੇ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦਿੱਤੇ ਜਾਣ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ।

ਇਹ ਵੀ ਪੜ੍ਹੋ : Arvind Kejriwal News: ਹੁਣ ਚੋਣ ਯੋਜਨਾ ਕਿਵੇਂ ਬਣੇਗੀ? ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਸੰਜੇ ਸਿੰਘ-ਭਗਵੰਤ ਮਾਨ,ਨਹੀਂ ਮਿਲੀ ਇਜਾਜ਼ਤ

Trending news