Lok Sabha Elections 2024: ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ਉੱਤੇ ਕੱਸੇ ਤੰਜ!
Advertisement
Article Detail0/zeephh/zeephh2218562

Lok Sabha Elections 2024: ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ਉੱਤੇ ਕੱਸੇ ਤੰਜ!

Harsimrat Kaur Badal News: ਹਾਲ ਹੀ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੌਦਾਨ ਵਿੱਚ ਉਤਾਰਿਆ ਗਿਆ ਹੈ।

 

Lok Sabha Elections 2024: ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ਉੱਤੇ ਕੱਸੇ ਤੰਜ!

Lok Sabha Elections 2024/ਸੰਜੀਵ ਲੱਕੀ ਮਾਨਸਾ: ਅੱਜ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਭੀਖੀ ਪਹੁੰਚੇ।
ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਦੂਜੇ ਪਾਸੇ ਕਾਂਗਰਸ ਇਕ ਲੱਖ ਰੁਪਏ ਦੇਣ ਦਾ ਵਾਅਦਾ ਕਰ ਰਹੀ ਹੈ ਅਤੇ ਅੱਜ ਤੱਕ ਆਮ ਆਦਮੀ ਪਾਰਟੀ ਨੇ 1000 ਰੁਪਏ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਦੋਵੇਂ ਧਿਰਾਂ ਡਰਾਮਾ ਕਰ ਰਹੀਆਂ ਹਨ। 

ਬੀਬਾ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਰਾਜਾਂ ਵਿੱਚ ਆਪਣੀ ਬੇੜੀ ਮਜਬੂਤ ਕਰਨ ਲਈ ਅਤੇ ਅਰਵਿੰਦ ਕੇਜਰੀਵਾਲ ਦਾ ਨਾਮ ਰੌਸ਼ਨ ਕਰਨ ਲਈ ਬਾਹਰਲੇ ਰਾਜਾਂ ਦੇ ਲੜਕਿਆਂ ਨੂੰ ਪੰਜਾਬ ਵਿੱਚ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਦਾ ਹੱਕ ਮਾਰਿਆ ਹੈ ਅਤੇ ਕਾਂਗਰਸ ਨੇ ਕੁਝ ਨਹੀਂ ਕੀਤਾ। ਪਿਛਲੇ 5 ਸਾਲਾਂ ਵਿੱਚ ਨੌਕਰੀਆਂ ਵੀ ਨਹੀਂ ਦਿੱਤੀਆਂ ਗਈਆਂ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਸਿਰ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸਿਰ ਵੀ 80000 ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣਗੇ ਅਤੇ ਝਾੜੂ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਣਗੇ

ਇਹ ਵੀ ਪੜ੍ਹੋ: Faridkot Lok Sabha Seat: ਬਾਬਾ ਸ਼ੇਖ ਫ਼ਰੀਦ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਲੋਕ ਸਭਾ ਸੀਟ, ਜਾਣੋ ਇਸ ਦਾ ਸਿਆਸੀ ਇਤਿਹਾਸ

ਗੌਰਤਲਬ ਹੈ ਕਿ ਹਾਲ  ਹੀ ਵਿੱਚ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅਕਾਲੀ ਦਲ ਦਾ ਗੜ੍ਹ ਰਹੀ ਬਠਿੰਡਾ ਲੋਕ ਸਭਾ ਸੀਟ ਤੋਂ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਇਸ ਵਾਰ ਚੌਥੀ ਵਾਰ ਜਿੱਤ ਦਰਜ ਕਰਕੇ ਸਿਆਸੀ ਪਿੱਚ 'ਤੇ ਚੌਕਾ ਮਾਰਨ ਦੀ ਕੋਸ਼ਿਸ਼ ਕਰਨਗੇ, ਜਦਕਿ ਵਿਰੋਧੀ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਵੀ ਪੂਰੀ ਤਰ੍ਹਾਂ ਨਾਲ ਜੋਰ ਲਗਾਇਆ ਹੋਇਆ ਹੈ।

ਇਹ ਵੀ ਪੜ੍ਹੋ: Bobby Mann News: ਅਕਾਲੀ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ
 

 

Trending news