Parliament Special Session: ਐਮਪੀ ਸੁਸ਼ੀਲ ਰਿੰਕੂ ਨੇ ਵਿਸ਼ੇਸ਼ ਸੈਸ਼ਨ ਦੌਰਾਨ ਪੁਰਾਣੀ ਸੰਸਦ ਇਮਾਰਤ 'ਚ ਸਹੁੰ ਚੁੱਕਣ ਦੀ ਮੰਗ ਕੀਤੀ
Advertisement
Article Detail0/zeephh/zeephh1877549

Parliament Special Session: ਐਮਪੀ ਸੁਸ਼ੀਲ ਰਿੰਕੂ ਨੇ ਵਿਸ਼ੇਸ਼ ਸੈਸ਼ਨ ਦੌਰਾਨ ਪੁਰਾਣੀ ਸੰਸਦ ਇਮਾਰਤ 'ਚ ਸਹੁੰ ਚੁੱਕਣ ਦੀ ਮੰਗ ਕੀਤੀ

Parliament Special Session: ਸੋਮਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਆਜ਼ਾਦੀ ਤੋਂ ਬਾਅਦ 75 ਸਾਲਾਂ ਦੀਆਂ ਪ੍ਰਾਪਤੀਆਂ 'ਤੇ ਚਰਚਾ ਹੋਈ। ਇਸ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਨਵੀਂ ਸੰਸਦ ਇਮਾਰਤ ਲਈ ਵਧਾਈਆਂ ਦਿੱਤੀਆਂ ਹੈ।

Parliament Special Session: ਐਮਪੀ ਸੁਸ਼ੀਲ ਰਿੰਕੂ ਨੇ ਵਿਸ਼ੇਸ਼ ਸੈਸ਼ਨ ਦੌਰਾਨ ਪੁਰਾਣੀ ਸੰਸਦ ਇਮਾਰਤ 'ਚ ਸਹੁੰ ਚੁੱਕਣ ਦੀ ਮੰਗ ਕੀਤੀ

Parliament Special Session: ਸੋਮਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਆਜ਼ਾਦੀ ਤੋਂ ਬਾਅਦ 75 ਸਾਲਾਂ ਦੀਆਂ ਪ੍ਰਾਪਤੀਆਂ 'ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਆਪਣੀ ਸੰਸਦੀ ਯਾਤਰਾ ਦੀ ਸ਼ੁਰੂਆਤ, ਪ੍ਰਾਪਤੀਆਂ, ਤਜਰਬੇ, ਯਾਦਾਂ ਅਤੇ ਇਸ ਤੋਂ ਸਿੱਖੇ ਸਬਕ ਦੇ ਮੁੱਦੇ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਸੰਸਦ ਨੂੰ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਵਿੱਚ ਲਿਜਾਣ ਦੀ ਗੱਲ ਕਹੀ।

ਇਸ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਨਵੀਂ ਸੰਸਦ ਇਮਾਰਤ ਲਈ ਵਧਾਈਆਂ ਦਿੱਤੀਆਂ ਹੈ। ਇਸ ਦੌਰਾਨ ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਵਜੋਂ ਪੁਰਾਣੀ ਸੰਸਦ ਵਿੱਚ ਸਹੁੰ ਚੁੱਕਣ ਦੀ ਮੰਗ ਰੱਖੀ। ਉਨ੍ਹਾਂ ਨੇ ਕਿਹਾ ਕਿ ਸੰਸਦ ਦੀ ਨਵੀਂ ਇਮਾਰਤ ਵਿੱਚ ਪੁਰਾਣੀ ਇਮਾਰਤ ਵਾਂਗ ਲੋਕਤੰਤਰ ਦਾ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੰਸਦ ਵਿੱਚ ਆਪਣਾ ਭਾਸ਼ਣ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਢਾਹ ਲਾਉਣ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਸਦਨ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਕੇ ਸਦਨ ਵਿੱਚ ਪੇਸ਼ ਕੀਤਾ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਪੰਜਾਬੀਆਂ ਨੇ ਦੇਸ਼ ਲਈ ਕੁਰਬਾਨੀਆਂ ਕਰਨ ਲਈ ਅੱਗੇ ਆਏ ਹਨ। ਉਹ ਸੰਵਿਧਾਨ ਸਭਾ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਆਯੋਜਿਤ ਇਕ ਵਿਚਾਰ-ਚਰਚਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਕੰਪਲੈਕਸ ਹੀ ਨਹੀਂ ਸਗੋਂ ਦੇਸ਼ ਦਾ ਲੋਕਤੰਤਰ ਦਾ ਮੰਦਰ ਹੈ ਜਿਸ ਵਿੱਚ ਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਆਹੂਤੀਆਂ ਦਿੱਤੀਆਂ ਹਨ।

ਉਹ ਇਸ ਸਦਨ ਵਿੱਚ ਉਨ੍ਹਾਂ ਸਾਰੇ ਮਹਾਨ ਲੋਕਾਂ ਦੀ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਕਾਇਮ ਰੱਖਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣਾ ਪੂਰਾ ਭਾਸ਼ਣ ਪੰਜਾਬੀ ਭਾਸ਼ਾ ਵਿੱਚ ਹੀ ਦਿੱਤਾ। ਉਨ੍ਹਾਂ ਕਿਹਾ ਕਿ 'ਅਨੇਕਤਾ ਵਿੱਚ ਏਕਤਾ' ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ​​ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ

Trending news