Sangrur News: ਸੰਗਰੂਰ ਵਿੱਚ ਪਿੰਡ ਸਤੌਜ ਤੋਂ ਸਰਬਸੰਮਤੀ ਨਾਲ ਹਰਬੰਸ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਪੰਚਾਇਤ ਮੈਂਬਰ ਵੀ ਸਰਬਸੰਮਤੀ ਨਾਲ ਚੁਣੇ ਗਏ।
Trending Photos
Sangrur News: ਸੰਗਰੂਰ ਵਿੱਚ ਪਿੰਡ ਸਤੌਜ ਤੋਂ ਸਰਬਸੰਮਤੀ ਨਾਲ ਹਰਬੰਸ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਪੰਚਾਇਤ ਮੈਂਬਰ ਵੀ ਸਰਬਸੰਮਤੀ ਨਾਲ ਚੁਣੇ ਗਏ।
ਚੁਣੀ ਗਈ ਪੰਚਾਇਤ ਨੇ ਸਾਰੇ ਪੰਜਾਬ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਨਾਲ ਪਿੰਡ ਵਾਸੀਆਂ ਨੇ ਹਰਬੰਸ ਸਿੰਘ ਨੂੰ ਸਰਪੰਚ ਚੁਣਿਆ ਹੈ ਉੱਥੇ ਹੀ ਪੂਰੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਨਵੇਂ ਸਰਪੰਚ ਨੂੰ ਸਾਰੇ ਪਿੰਡ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਮੀਡੀਆ ਨਾਲ ਗੱਲ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਪਿੰਡ ਸਤੌਜ ਵਿੱਚ ਸਹਿਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ ਹੈ।
ਇਸ ਦੀ ਖੁਸ਼ੀ ਉਹ ਅੱਜ ਲੱਡੂ ਵੰਡ ਕੇ ਵੀ ਮਨਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸੁਨੇਹਾ ਦਿੱਤਾ ਹੈ ਕਿ ਪੂਰੇ ਪੰਜਾਬ ਵਿੱਚ ਪਿੰਡ ਵਾਸੀਆਂ ਨੂੰ ਮਿਲ ਕੇ ਸਰਬਸੰਮਤੀ ਨਾਲ ਆਪਣੇ ਸਰਪੰਚ ਨੂੰ ਚੁਣਨਾ ਚਾਹੀਦਾ ਹੈ ਤਾਂ ਕਿ ਖਰਚਾ ਬਚਾਇਆ ਜਾ ਸਕੇ ਅਤੇ ਉਸ ਪੈਸੇ ਨੂੰ ਪਿੰਡ ਦੇ ਵਿਕਾਸ ਲਈ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : Mansa News: ਸਰਬਸੰਮਤੀ ਨਾਲ ਚੁਣੀ ਪੰਚਾਇਤ; ਇਕ ਵਾਰਡ 'ਚ ਸਰਬਸੰਮਤੀ ਨਾ ਹੋਣ ਕਾਰਨ ਖ਼ੁਦ ਹੀ ਵੋਟਿੰਗ ਕਰਕੇ ਚੁਣਿਆ ਪੰਚ
ਉੱਥੇ ਹੀ ਸਰਬਸੰਮਤੀ ਨਾਲ ਬਣੇ ਨਵੇਂ ਸਰਪੰਚ ਨੇ ਵੀ ਇਹੀ ਸੁਨੇਹਾ ਦਿੱਤਾ ਹੈ ਕਿ ਉਹ ਪੂਰੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਇਸ ਦੇ ਨਾਲ ਹੀ ਉਹ ਧੰਨਵਾਦ ਕਰਨਾ ਚਾਹੁੰਦੇ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿੰਨਾਂ ਸਦਕਾ ਉਨ੍ਹਾਂ ਨੂੰ ਸਰਪੰਚ ਚੁਣਿਆ ਹੈ ਤੇ ਉਹ ਕੋਸ਼ਿਸ਼ ਕਰ ਰਹੇ ਹਨ ਕਿ ਆਪਣੀ ਸਰਪੰਚੀ ਦੌਰਾਨ ਪੂਰੇ ਪਿੰਡ ਲਈ ਚੰਗੇ ਕਾਰਜ ਕਰ ਸਕਣ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Tarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ 'ਆਪ' ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ