'ਇਹ ਜਾਣਦੇ ਹੋਏ ਸਬੰਧ ਬਣਾਉਣਾ ਕਿ ਪ੍ਰੇਮੀ ਵਿਆਹੁਤਾ ਹੈ ਤਾਂ ਇਹ ਨਹੀਂ ਮੰਨਿਆ ਜਾਵੇਗਾ ਰੇਪ'
Advertisement
Article Detail0/zeephh/zeephh1565601

'ਇਹ ਜਾਣਦੇ ਹੋਏ ਸਬੰਧ ਬਣਾਉਣਾ ਕਿ ਪ੍ਰੇਮੀ ਵਿਆਹੁਤਾ ਹੈ ਤਾਂ ਇਹ ਨਹੀਂ ਮੰਨਿਆ ਜਾਵੇਗਾ ਰੇਪ'

ਵਿਆਹੁਤਾ ਪ੍ਰੇਮੀ ਨਾਲ ਬਲਾਤਕਾਰ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਵੱਲੋਂ ਟਿੱਪਣੀ ਕੀਤੀ ਗਈ ਹੈ ਕਿ ਜੇਕਰ ਪ੍ਰੇਮੀ ਸ਼ਾਦੀਸ਼ੁਦਾ ਹੈ, ਅਤੇ ਇਸ ਤੋਂ ਬਾਅਦ ਵੀ ਔਰਤ ਉਸ ਨਾਲ ਸਬੰਧ ਬਣਾਉਂਦੀ ਹੈ, ਤਾਂ ਬਲਾਤਕਾਰ ਦੀ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ। ਇਹ

'ਇਹ ਜਾਣਦੇ ਹੋਏ ਸਬੰਧ ਬਣਾਉਣਾ ਕਿ ਪ੍ਰੇਮੀ ਵਿਆਹੁਤਾ ਹੈ ਤਾਂ ਇਹ ਨਹੀਂ ਮੰਨਿਆ ਜਾਵੇਗਾ ਰੇਪ'

Punjab and Haryana High Court news: ਵਿਆਹੁਤਾ ਪ੍ਰੇਮੀ ਨਾਲ ਬਲਾਤਕਾਰ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਵੱਲੋਂ ਟਿੱਪਣੀ ਕੀਤੀ ਗਈ ਹੈ ਕਿ ਜੇਕਰ ਪ੍ਰੇਮੀ ਸ਼ਾਦੀਸ਼ੁਦਾ ਹੈ, ਅਤੇ ਇਸ ਤੋਂ ਬਾਅਦ ਵੀ ਔਰਤ ਉਸ ਨਾਲ ਸਬੰਧ ਬਣਾਉਂਦੀ ਹੈ, ਤਾਂ ਬਲਾਤਕਾਰ ਦੀ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ।

ਇਹ ਟਿੱਪਣੀ ਕਰਦਿਆਂ ਹਾਈਕੋਰਟ ਵੱਲੋਂ ਹਰਿਆਣਾ ਦੇ ਜੀਂਦ ਦੀ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਦਰਜ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ। 

ਦੱਸ ਦਈਏ ਕਿ ਪੀੜਤ ਔਰਤ ਵੱਲੋਂ ਦੱਸਿਆ ਗਿਆ ਕਿ ਬਲਾਤਕਾਰੀ ਅਕਸਰ ਉਸਦਾ ਪਿੱਛਾ ਕਰਦਾ ਸੀ ਅਤੇ ਉਸ ਨੂੰ ਪਰੇਸ਼ਾਨ ਵੀ ਕੀਤਾ ਗਿਆ। ਇਸ ਦੌਰਾਨ ਪੀੜਤਾ ਵੱਲੋਂ ਧਮਕੀ ਦਿੱਤੀ ਗਈ ਕਿ ਉਹ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰੇਗੀ ਤਾਂ ਵਿਅਕਤੀ ਨੇ ਕਿਹਾ ਕਿ ਉਹ ਉਸ ਨੂੰ ਪਿਆਰ ਕਰਦਾ ਹੈ। 

ਉਸਨੇ ਇਹ ਵੀ ਕਿਹਾ ਕਿ ਜੇਕਰ ਉਹ ਪੁਲਿਸ ਨੂੰ ਸ਼ਿਕਾਇਤ ਕਰਦੀ ਹੈ ਤਾਂ ਉਹ ਖੁਦਕੁਸ਼ੀ ਕਰ ਲਵੇਗਾ। ਇਸ ਤੋਂ ਬਾਅਦ ਦੋਵੇਂ ਮਿਲਣ ਲੱਗੇ। ਇਸ ਦੌਰਾਨ ਪੀੜਤਾ ਵੱਲੋਂ ਕਿਹਾ ਗਿਆ ਕਿ ਦੋਸ਼ੀ ਉਸ ‘ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਬਣਾਉਣਾ ਚਾਹੁੰਦਾ ਸੀ ਅਤੇ ਉਸ ਵੱਲੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਖਿਲਾਫ SGPC ਦੀ ਪਟੀਸ਼ਨ 'ਤੇ ਹਾਈਕੋਰਟ ਦਾ ਨੋਟਿਸ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਪੀੜਤਾ ਨੇ ਇਹ ਵੀ ਦੱਸਿਆ ਕਿ ਉਹ ਵਿਅਕਤੀ ਇੱਕ ਦਿਨ ਉਸਨੂੰ ਨਸ਼ਾ ਦੇ ਕੇ ਰਿਸ਼ਤਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸਨੇ ਦੱਸਿਆ ਕਿ ਦੋਸ਼ੀ ਵਿਅਕਤੀ ਸ਼ਰਾਬੀ ਸੀ, ਇਸ ਕਰਕੇ ਵਿਰੋਧ ਨਹੀਂ ਕਰ ਸਕਦੀ ਸੀ। ਇਸ ਦੇ ਨਾਲ ਹੀ ਮੁਲਜ਼ਮ ਉਸ ਨੂੰ ਵਾਰ-ਵਾਰ ਆਪਣੇ ਕੋਲ ਬੁਲਾ ਕੇ ਸਬੰਧ ਬਣਾਉਣ ਲੱਗਾ ਅਤੇ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਪੀੜਤਾ ਨਾਲ ਵਿਆਹ ਕਰਵਾਏਗਾ।

ਕੁਝ ਸਮੇਂ ਬਾਅਦ ਪਤਾ ਲੱਗਿਆ ਕਿ ਦੋਸ਼ੀ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਇਹ ਜਾਣ ਕੇ ਪੀੜਤਾ ਨੇ ਉਸ ਤੋਂ ਦੂਰੀ ਬਣਾ ਲਈ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਕਿਹਾ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੋਠੀ ਤੋਂ ਹਟਾਈ ਸੁਰੱਖਿਆ

(For more news apart from Punjab and Haryana High Court, stay tuned to Zee PHH)

Trending news