Road Accident In Madhya Pradesh: ਦੇਸ਼ ਵਿਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਆਏ ਦਿਨ ਅਖ਼ਬਾਰਾਂ, ਸ਼ੋਸ਼ਲ ਮੀਡਿਆ 'ਤੇ Road Accident ਨਾਲ ਜੁੜੀਆਂ ਖ਼ਬਰਾਂ ਵੇਖਣ ਨੂੰ ਮਿਲਦੀਆਂ ਹਨ। ਅੱਜ ਮੱਧ ਪ੍ਰਦੇਸ਼ ਵਿਚ (MP Road Accident) ਵੱਡਾ ਸੜਕ ਹਾਦਸਾ ਵਾਪਰਿਆ। ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 11 ਲੋਕਾਂ ਦੀ ਮੌਤ ਹੋ ਗਈ ਹੈ।
Trending Photos
MP Road Accident: ਮੱਧ ਪ੍ਰਦੇਸ਼ 'ਚ ਦੇਰ ਰਾਤ ਭਿਆਨਕ ਸੜਕ ਹਾਦਸਾ (Road Accident In Madhya Pradesh) ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਬੈਤੂਲ ਜ਼ਿਲ੍ਹੇ ਦੇ ਝੱਲਰ ਥਾਣਾ ਨੇੜੇ ਵਾਪਰਿਆ। ਦੇਰ ਰਾਤ ਬੱਸ ਅਤੇ ਕਾਰ ਦੀ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬੈਤੂਲ ਦੇ ਐਸਪੀ ਸਿਮਲਾ ਪ੍ਰਸਾਦ ਨੇ ਹਾਦਸੇ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਬੈਤੂਲ ਜ਼ਿਲੇ ਦੇ ਝੱਲਰ ਥਾਣਾ ਖੇਤਰ 'ਚ ਇਕ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋ ਗਈ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ 'ਚ ਇਕ ਯਾਤਰੀ ਜ਼ਖਮੀ ਹੋ ਗਿਆ ਹੈ।
ਇਸ ਹਾਦਸੇ ਦੀ ਇੱਕ ਤਸਵੀਰ ਜਾਰੀ ਕੀਤੀ ਗਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ (Bus And Car Collision) ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਹੈ । ਮੰਨਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਜ਼ਿਆਦਾਤਰ ਯਾਤਰੀਆਂ ਦੀ ਮੌਤ ਹੋ ਗਈ ਹੈ। ਬੱਸ ਦਾ ਸਿਰਫ਼ ਅਗਲਾ ਹਿੱਸਾ ਹੀ ਨੁਕਸਾਨਿਆ ਗਿਆ ਹੈ।
Betul, Madhya Pradesh | 11 people died in a bus accident which collided with a car near Jhallar police station. One injured person has been admitted to a hospital: SP Betul Simala Prasad pic.twitter.com/aNPQmt5VIF
— ANI MP/CG/Rajasthan (@ANI_MP_CG_RJ) November 4, 2022
ਫਿਲਹਾਲ, ਹੋਰ ਜਾਣਕਾਰੀ ਦੀ ਉਡੀਕ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝੱਲਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਐਸਪੀ ਨੇ ਦੱਸਿਆ ਕਿ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 21 ਅਕਤੂਬਰ ਦੀ ਰਾਤ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਦੀਵਾਲੀ ਤੋਂ ਦੋ ਦਿਨ ਪਹਿਲਾਂ ਹੀ ਰੀਵਾ ਜ਼ਿਲ੍ਹੇ ਦੇ ਸੋਹਾਗੀ ਥਾਣਾ ਖੇਤਰ 'ਚ ਪੈਂਦੇ ਸੋਹਾਗੀ ਪਹਾੜ ਨੇੜੇ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ, ਜਿਸ 'ਚ 15 ਲੋਕਾਂ ਦੀ ਜਾਨ ਚਲੀ ਗਈ ਸੀ। ਬੱਸ ਵਿੱਚ ਮਜ਼ਦੂਰ ਸਵਾਰ ਸਨ, ਜੋ ਹੈਦਰਾਬਾਦ ਤੋਂ ਯੂਪੀ ਦੀ ਰਾਜਧਾਨੀ ਲਖਨਊ ਆ ਰਹੇ ਸਨ।